ਗੈਂਗਸਟਰ ਅਮਰਬੀਰ ਸਿੰਘ ਚੀਮਾ ਲੱਤ ‘ਚ ਗੋਲੀ ਲੱਗਣ ਕਰਕੇ ਹੋਇਆ ਜ਼ਖ਼ਮੀ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਦੇ ਡੇਹਲੇ ਇਲਾਕੇ ਵਿਚ ਅੱਜ ਗੈਂਗਸਟਰਾਂ ਅਤੇ ਪੁਲਿਸ ਪਾਰਟੀ ਵਿਚਕਾਰ ਮੁਕਾਬਲਾ ਹੋਇਆ। ਇਸ ਤੋਂ ਬਾਅਦ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ। ਫੜੇ ਗਏ ਗੈਂਗਸਟਰਾਂ ਦੀ ਪਛਾਣ ਅਮਰਬੀਰ ਸਿੰਘ ਚੀਮਾ ਵਾਸੀ ਕਪੂਰਥਲਾ ਤੇ ਕੁਲਦੀਪ ਕਾਕਾ ਵਾਸੀ ਤਲਵੰਡੀ ਭਾਈ ਵਜੋਂ ਹੋਈ ਹੈ। ਮੁਕਾਬਲੇ ਦੌਰਾਨ ਗੈਂਗਸਟਰ ਚੀਮਾ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਨੂੰ ਪੁਲਿਸ ਨੇ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾ ਦਿੱਤਾ ਹੈ। ਦੋਵਾਂ ਗੈਂਗਸਟਰਾਂ ਕੋਲੋਂ ਪਿਸਤੌਲ ਤੇ ਕਾਰਤੂਸ ਵੀ ਬਰਾਮਦ ਹੋਏ ਹਨ। ਇਸਦੀ ਪੁਸ਼ਟੀ ਕਰਦਿਆਂ ਆਈ. ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਪੁਲਿਸ ਦੀ ਟੀਮ ਨੇ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ, ਜਿਨ੍ਹਾਂ ਵਿੱਚੋਂ ਇੱਕ ਗੈਂਗਸਟਰ ਜ਼ਖ਼ਮੀ ਵੀ ਹੈ। ਜਾਣਕਾਰੀ ਵਿੱਚ ਪਤਾ ਚੱਲਿਆ ਹੈ ਕਿ ਗੈਂਗਸਟਰ ਚੀਮਾ ਖ਼ਿਲਾਫ਼ 10 ਤੋਂ ਵੱਧ ਅਪਰਾਧਿਕ ਕੇਸ ਦਰਜ ਹਨ।
Check Also
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …