ਪਰਮਜੀਤ ਕੌਰ ਖਾਲੜਾ ਦਾ ਵਿਰੋਧ ਨਹੀਂ ਕਰਨਗੇ ਟਕਸਾਲੀ
ਗੁਰਦਾਸਪੁਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਜਨਰਲ ਜੇ.ਜੇ. ਸਿੰਘ ਨੂੰ ਉਮੀਦਵਾਰ ਐਲਾਨਿਆ ਹੋਇਆ ਹੈ। ਪੰਜਾਬ ਡੈਮੋਕਰੇਟਿਕ ਅਲਾਇੰਸ ਵਲੋਂ ਇਸੇ ਹਲਕੇ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਟਿਕਟ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਟਕਸਾਲੀ ਪਰਮਜੀਤ ਕੌਰ ਖਾਲੜਾ ਦੀ ਵਿਰੋਧਤਾ ਕਰਨ ਦੇ ਰੌਂਅ ਵਿੱਚ ਨਹੀਂ ਹਨ ਅਤੇ ਉਨ੍ਹਾਂ ਬੀਬੀ ਖਾਲੜਾ ਨੂੰ ਸਮਰਥਨ ਦੇਣ ਦਾ ਮਨ ਬਣਾ ਲਿਆ ਹੈ। ਇਸ ਕਰਕੇ ਜੇ.ਜੇ. ਸਿੰਘ ਦੀ ਖਡੂਰ ਸਾਹਿਬ ਹਲਕੇ ਤੋਂ ਟਿਕਟ ਬਦਲੀ ਜਾ ਸਕਦੀ ਹੈ। ਟਕਸਾਲੀ ਅਕਾਲੀ ਦਲ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਇਸ ਮਾਮਲੇ ‘ਤੇ ਪਾਰਟੀ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਸੀਟ ਤੋਂ ਉਨ੍ਹਾਂ ਪਹਿਲਾਂ ਹੀ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ, ਪਰ ਖਾਲੜਾ ਪਰਿਵਾਰ ਦੀ ਕੁਰਬਾਨੀ ਬਹੁਤ ਵੱਡੀ ਹੈ। ਇਸ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਵੀ ਖੁਲਾਸਾ ਕੀਤਾ ਸੀ ਕਿ ਟਕਸਾਲੀ ਖਡੂਰ ਸਾਹਿਬ ਹਲਕੇ ਤੋਂ ਆਪਣਾ ਉਮੀਦਵਾਰ ਹਟਾ ਸਕਦੇ ਹਨ।
Check Also
ਪੰਜਾਬ ਸਰਕਾਰ ਲਿੰਕ ਸੜਕਾਂ ਦੀ ਹਾਲਤ ਸੁਧਾਰਨ ਲਈ ਖਰਚੇਗੀ 3500 ਕਰੋੜ ਰੁਪਏ
ਪਹਿਲੇ ਗੇੜ ਤਹਿਤ 19 ਹਜ਼ਾਰ ਕਿਲੋਮੀਟਰ ਸੜਕਾਂ ਦੀ ਕੀਤੀ ਜਾਵੇਗੀ ਮੁਰੰਮਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …