ਬੇਅਦਬੀਆਂ ਤੋਂ ਬਾਅਦ ਹੋਏ ਗੋਲੀਕਾਂਡ ਦੇ ਮਾਮਲੇ ਵਿਚ ਘਿਰੇ ਹਨ ਚਰਨਜੀਤ ਸ਼ਰਮਾ
ਫ਼ਰੀਦਕੋਟ/ਬਿਊਰੋ ਨਿਊਜ਼
ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀਆਂ ਹੋਈਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ ਨੇ ਮੋਗਾ ਜ਼ਿਲ੍ਹੇ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ‘ਤੇ ਅੱਜ ਫ਼ਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਵਲੋਂ ਚਰਨਜੀਤ ਸ਼ਰਮਾ ਨੂੰ 3 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਤੇ ਜੇਲ੍ਹ ਭੇਜ ਦਿੱਤਾ ਹੈ। ਚਰਨਜੀਤ ਸ਼ਰਮਾ ਦੇ ਵਕੀਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਹੁਣ ਉਹ ਇਸ ਮਾਮਲੇ ਵਿਚ ਜ਼ਮਾਨਤ ਲਈ ਆਪਣੀ ਚਾਰਾਜੋਈ ਕਰਨਗੇ। ਜ਼ਿਕਰਯੋਗ ਹੈ ਕਿ ਅਕਤੂਬਰ 2015 ਵਿਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਕਰ ਰਹੀਆਂ ਸਨ। ਉਸ ਦੌਰਾਨ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਨੇ ਗੋਲੀਬਾਰੀ ਕੀਤੀ ਸੀ, ਜਿਸ ਦੌਰਾਨ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਪੁਲਿਸ ਦੀ ਅਗਵਾਈ ਚਰਨਜੀਤ ਸ਼ਰਮਾ ਕੋਲ ਸੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …