-9.2 C
Toronto
Saturday, December 27, 2025
spot_img
Homeਭਾਰਤਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਕਾਂਗਰਸ 'ਚ ਸ਼ਾਮਲ

ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਕਾਂਗਰਸ ‘ਚ ਸ਼ਾਮਲ

ਭਾਜਪਾ ਸੰਨੀ ਦਿਓਲ ਨੂੰ ਗੁਰਦਾਸਪੁਰ ਤੋਂ ਲੜਾ ਸਕਦੀ ਹੈ ਚੋਣ
ਨਵੀਂ ਦਿੱਲੀ/ਬਿਊਰੋ ਨਿਊਜ਼
ਅਗਾਮੀ ਲੋਕ ਸਭਾ ਚੋਣਾਂ ਦੇ ਚੱਲਦਿਆਂ ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮਾਤੋਂਡਕਰ ਦਾ ਪਾਰਟੀ ਵਿਚ ਸਵਾਗਤ ਕੀਤਾ। ਮਾਤੋਂਡਕਰ ਦੇ ਮੁੰਬਈ ਤੋਂ ਚੋਣ ਲੜਨ ਦੇ ਚਰਚੇ ਹਨ। ਧਿਆਨ ਰਹੇ ਕਿ ਉਰਮਿਲਾ ਨੇ ਮਰਾਠੀ ਫਿਲਮ ‘ਜਾਕੋਲ 1988’ ਤੋਂ ਸੱਤ ਸਾਲ ਦੀ ਉਮਰ ਵਿਚ ਇਕ ਬਾਲ ਕਲਾਕਾਰ ਦੇ ਰੂਪ ਵਿਚ ਕੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਫਿਰ ਉਨ੍ਹਾਂ ਨੇ ਕਈ ਮਸ਼ਹੂਰ ਫਿਲਮਾਂ ਵਿਚ ਕੰਮ ਕੀਤਾ ਤੇ ਹੁਣ ਰਾਜਨੀਤੀ ‘ਚ ਦਾਖਲਾ ਲਿਆ ਹੈ। ਜ਼ਿਕਰਯੋਗ ਹੈ ਕਿ ਅਜੇ ਲੰਘੇ ਕੱਲ੍ਹ ਹੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀ ਜਯਾ ਪ੍ਰਦਾ ਭਾਜਪਾ ਵਿਚ ਸ਼ਾਮਲ ਹੋਈ ਸੀ। ਉਧਰ ਦੂਜੇ ਪਾਸੇ ਇਹ ਵੀ ਚਰਚਾ ਹੈ ਕਿ ਭਾਜਪਾ ਪੰਜਾਬ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਨੀ ਦਿਓਲ ਨੂੰ ਮੈਦਾਨ ਵਿਚ ਲਿਆ ਸਕਦੀ ਹੈ।

RELATED ARTICLES
POPULAR POSTS