ਮੁੰਬਈ : ਕਰਜ਼ੇ ਵਿੱਚ ਡੁੱਬੀ ਜੈੱਟ ਏਅਰਵੇਜ਼ ਦੇ ਚੇਅਰਮੈਨ ਦੇ ਅਹੁਦੇ ਤੋਂ ਨਰੇਸ਼ ਗੋਇਲ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਏਅਰਲਾਈਨ ਅਤੇ ਇਸ ਦੇ 22,000 ਮੁਲਾਜ਼ਮਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਰੱਖਿਆ ਤੋਂ ਉੱਪਰ ਕੁਝ ਨਹੀਂ ਹੈ। ਗੋਇਲ ਇਸ ਏਅਰਲਾਈਨ ਦੇ ਸੰਸਥਾਪਕ ਵੀ ਸਨ ਅਤੇ ਪਿਛਲੇ 25 ਸਾਲਾਂ ਤੋਂ ਕੰਪਨੀ ਦਾ ਕੰਮਕਾਜ ਚਲਾ ਰਹੇ ਸਨ। ਉਹ 1992 ਵਿਚ ਕੰਪਨੀ ਦੇ ਚੇਅਰਮੈਨ ਬਣੇ ਸਨ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਵਿਚ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੇ ਪਿੱਛੇ ਤੇ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉੱਧਰ, ਕਰਜ਼ਾ ਦੇਣ ਵਾਲੇ ਬੈਂਕਾਂ ਦੇ ਸਮੂਹ ਦੇ ਲੀਡਰ ਭਾਰਤੀ ਸਟੇਟ ਬੈਂਕ ਦੇ ਚੇਅਰਮੈਨ ਰਜਨੀਸ਼ ਕੁਮਾਰ ਨੇ ਕਿਹਾ ਕਿ ਏਅਰਲਾਈਨ ਦੀ ਅਗਲੇ ਮਹੀਨੇ ਹੋਣ ਵਾਲੀ ਨਿਲਾਮੀ ਵਿੱਚ ਗੋਇਲ ਸ਼ਾਮਲ ਹੋ ਸਕਦੇ ਹਨ।
Check Also
ਤਹੱਵੁਰ ਰਾਣਾ ਨੂੰ ਐਨ.ਆਈ.ਏ. ਨੇ 18 ਦਿਨਾਂ ਦੇ ਰਿਮਾਂਡ ’ਤੇ ਲਿਆ
ਲੰਘੇ ਕੱਲ੍ਹ ਹੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਸੀ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ …