ਸੁਖਬੀਰ ਬਾਦਲ ਦੇ ਦਾਅਵਿਆਂ ‘ਤੇ ਹੋ ਰਹੇ ਹਨ ਸਵਾਲ ਖੜ੍ਹੇ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਵਿੱਚ ਗੈਂਗਸਟਰ ਸਰਕਾਰ ਅਤੇ ਪੰਜਾਬ ਪੁਲਿਸ ਲਈ ਵੱਡੀ ਵੰਗਾਰ ਬਣ ਗਏ ਹਨ। ਗੈਂਗਸਟਰਾਂ ਦੇ ਹੌਸਲੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਦਾਅਵਿਆਂ ‘ਤੇ ਵੱਡਾ ਸਵਾਲ ਖੜ੍ਹਾ ਕਰ ਰਹੇ ਹਨ। ਸੁਖਬੀਰ ਬਾਦਲ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ‘ਤੇ ਨਕੇਲ ਕੱਸਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਦੇ ਬਾਵਜੂਦ ਪੰਜਾਬ ਵਿੱਚ ਹੋਣ ਵਾਲੀ ਗੈਂਗਵਾਰ ‘ਤੇ ਲਗਾਮ ਲੱਗਦੀ ਨਜ਼ਰ ਨਹੀਂ ਆ ਰਹੀ। ਉਲਟਾ ਪਿਛਲੇ ਦਿਨੀਂ ਪੂਰੇ ਪੰਜਾਬ ਵਿੱਚ ਕਈ ਵੱਡੀਆਂ ਵਾਰਦਾਤਾਂ ਸਾਹਮਣੇ ਆਈਆਂ ਹਨ।
ਇਸ ਦੀ ਤਾਜ਼ਾ ਮਿਸਾਲ ਗੁਰੂ ਨਗਰੀ ਵਿੱਚ ਲਗਾਤਾਰ ਹੋ ਰਹੀਆਂ ਫਾਇਰਿੰਗ ਦੀਆਂ ਵਾਰਦਾਤਾਂ ਹਨ। ਇਨ੍ਹਾਂ ਵਾਰਦਾਤਾਂ ਵਿੱਚ ਕਈ ਲੋਕ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਇਨ੍ਹਾਂ ਘਟਨਾਵਾਂ ਨੂੰ ਰੋਕਣ ਦੀ ਗੱਲ ਤਾਂ ਦੂਰ ਪੁਲਿਸ ਇਨ੍ਹਾਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਕਾਬੂ ਕਰਨ ਵਿੱਚ ਵੀ ਅਸਫਲ ਨਜ਼ਰ ਆ ਰਹੀ ਹੈ। ਪਿਛਲੇ ਦਿਨੀਂ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਕੀਤੀ ਗਈ ਪ੍ਰੈੱਸ ਕਾਨਫਰੰਸ ਵਿੱਚ ਵੀ ਸੁਖਬੀਰ ਬਾਦਲ ਵੱਲੋਂ ਇਹ ਗੱਲ ਕਹੀ ਗਈ ਸੀ ਕਿ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ਼ ਪੁਲਿਸ ਵੱਲੋਂ ਕਮਰ ਕੱਸ ਲਈ ਗਈ ਹੈ। ਦੂਜੇ ਪਾਸੇ ਅੰਮ੍ਰਿਤਸਰ ਵਿੱਚ ਆਏ ਦਿਨ ਹੋਣ ਵਾਲੀਆਂ ਵਾਰਦਾਤਾਂ ਨੇ ਸੁਖਬੀਰ ਬਾਦਲ ਤੇ ਪੰਜਾਬ ਪੁਲਿਸ ਦੇ ਸਾਰੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
Check Also
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …