ਟੋਰਾਂਟੋ/ਬਿਊਰੋ ਨਿਊਜ਼
ਵਿਸ਼ਵ ਟੀਬੀ ਦਿਵਸ ਮੌਕੇ 24 ਮਾਰਚ ਨੂੰ ਟੋਰਾਂਟੋ ਵਿਖੇ ਇਸ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਮਾਗਮ ਕੀਤਾ ਗਿਆ। ਟੋਰਾਂਟੋ ਪਬਲਿਕ ਹੈਲਥ, ਕਮਿਊਨਿਟੀ ਪਾਰਟਨਰਜ਼ ਅਤੇ ਸਟੌਪ ਟੀਬੀ ਪਾਰਟਨਰਸ਼ਿਪ ਇਸ ਬਿਮਾਰੀ ਨਾਲ ਜੁੜੀਆਂ ਗਲਤਫਹਿਮੀਆਂ ਨੂੰ ਘਟਾਉਣ ਅਤੇ ਇਸ ਸਬੰਧੀ ਜਾਗਰੂਕਤਾ ਫੈਲਾਉਣ ਲਈ ਮਿਲ ਕੇ ਕੰਮ ਕਰ ਰਹੇ ਹਨ। ਟੋਰਾਂਟੋ ਦੇ ਮੈਡੀਕਲ ਸਿਹਤ ਅਧਿਕਾਰੀ ਡਾ. ਇਲੀਨ ਡੀ ਵਿਲਾ ਨੇ ਕਿਹਾ ਕਿ ਜ਼ਿਆਦਾਤਰ ਲੋਕ ਇਸ ਨੂੰ ਇੱਕ ਸਮਾਜਿਕ ਕਲੰਕ ਦੇ ਰੂਪ ਵਿੱਚ ਦੇਖਦੇ ਹਨ, ਜਦੋਂਕਿ ਇਹ ਇਲਾਜਯੋਗ ਹੈ ਅਤੇ ਉਨਟਾਰੀਓ ਵਿੱਚ ਇਸਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਟੀਬੀ ਦਿਵਸ ਇਸ ਸਬੰਧੀ ਪਾਈਆਂ ਜਾਣ ਵਾਲੀਆਂ ਗਲਤਫਹਿਮੀਆਂ ਨੂੰ ਦੂਰ ਕਰਕੇ ਜਾਗਰੂਕਤਾ ਫੈਲਾਉਣ ਦਾ ਸ਼ਾਨਦਾਰ ਮੌਕਾ ਹੈ। ਕੌਂਸਲਰ ਜੋਅ ਕਰੇਸੀ ਨੇ ਕਿਹਾ ਕਿ ਟੀਬੀ ਤੋਂ ਪੀੜਤ ਲੋਕਾਂ ਨੂੰ ਹਮਦਰਦੀ, ਵਧੀਆ ਦੇਖਭਾਲ ਅਤੇ ਇਲਾਜ ਦੀ ਜ਼ਰੂਰਤ ਹੁੰਦੀ ਹੈ, ਜੋ ਉਨ੍ਹਾਂ ਨੂੰ ਰੋਗ ਤੋਂ ਬਾਹਰ ਆਉਣ ਵਿੱਚ ਮਦਦ ਕਰਦੀ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …