ਟੋਰਾਂਟੋ/ਹਰਜੀਤ ਸਿੰਘ ਬਾਜਵਾ : ਸਿੱਖ ਸਪਿਰਚੂਅਲ ਸੈਂਟਰ ਗੁਰਦੁਆਰਾ ਸਾਹਿਬ ਟੋਰਾਂਟੋ ਵਿਖੇ ਗੁਰਦੁਆਰਾ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹੋਲਾ ਮੁਹੱਲਾ ਸਬੰਧੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਵੱਡੀ ਗਿਣਤੀ ‘ਚ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ।
ਇਸ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਭਾਈ ਜਸਪਾਲ ਸਿੰਘ ਜਵੱਦੀ ਵਾਲਿਆਂ ਦੇ ਜਥੇ ਅਤੇ ਜਸਕੀਰਤ ਸਿੰਘ/ਬਿਬੇਕ ਸਿੰਘ, ਰਤਨ ਸਿੰਘ ਦੇ ਜਥੇ ਵੱਲੋਂ ਰਸ ਭਿੰਨਾ ਕੀਰਤਨ ਵੀ ਕੀਤਾ ਗਿਆ। ਢਾਡੀ ਗੁਰਮੁੱਖ ਸਿੰਘ ਗੁਰਦਾਸਪੁਰ ਵਾਲਿਆਂ ਦੇ ਢਾਡੀ ਜਥੇ ਵੱਲੋਂ ਸਿੱਖ ਇਤਿਹਾਸ ਬਾਰੇ ਜ਼ੋਸ਼ੀਲੀਆਂ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਨਿਹੰਗ ਸਿੰਘ ਮਹਿਤਾਬ ਸਿੰਘ ਵੱਲੋਂ ਹੋਲਾ ਮੁਹੱਲਾ ਸਬੰਧੀ ਕਥਾ ਵੀ ਸੰਗਤਾਂ ਨਾਲ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਭਾਈ ਜੈ ਪ੍ਰੀਤ ਸਿੰਘ ਅਤੇ ਭਾਈ ਨਾਮਪ੍ਰੀਤ ਸਿੰਘ ਦੇ ਜਥੇ ਵੱਲੋਂ ਤੰਤੀ ਸਾਜਾਂ ਨਾਲ ਰਸ ਭਿੰਨਾਂ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਰਾਗ ਦਰਬਾਰ ਵੀ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਨਗਾਰਾ ਅਤੇ ਨਰਸਿੰਘਾ ਵਜਾ ਕੇ ਹੋਲਾ ਮੁਹੱਲਾ ਵੀ ਕੱਢਿਆ ਗਿਆ ਅਤੇ ਰੰਗਾਂ ਦੀ ਵਰਖਾ ਵੀ ਕੀਤੀ ਗਈ। ਗੁਰਦੁਆਰਾ ਸਾਹਿਬ ਦੇ ਅੰਦਰ ਗੱਤਕਾ ਟੀਮਾਂ ਵੱਲੋਂ ਗੱਤਕੇ ਦੇ ਜੌਹਰ ਵੀ ਵਿਖਾਏ ਗਏ। ਇਸ ਸਮੇਂ ਗੁਰਦੁਆਰਾ ਸਾਹਿਬ ਦਾ ਚੁਫੇਰਾ ਨੀਲੀਆਂ ਪੁਸ਼ਾਕਾਂ ਅਤੇ ਦਸਤਾਰਾਂ ਨਾਲ ਰੰਗਿਆ ਹੋਇਆ ਪ੍ਰਤੀਤ ਹੋ ਰਿਹਾ ਸੀ। ਅਖੀਰ ਵਿੱਚ ਗੁਰਦੁਆਰਾ ਕਮੇਟੀ ਵੱਲੋਂ ਸਾਰੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ ਗਿਆ।
Check Also
ਸਮੂਹ ਕੈਨੇਡਾ-ਵਾਸੀਆਂ ਦੀਆਂ ਜੇਬਾਂ ‘ ਚ ਡਾਲਰ ਪਾਉਣ ਲਈ ਸਰਕਾਰ ਨੇ ਦਿੱਤੀਆਂ ਟੈਕਸ ਰਿਆਇਤਾਂ : ਸੋਨੀਆ ਸਿੱਧੂ
ਬਰੈਂਪਟਨ : ਪਿਛਲੇ ਕੁਝ ਸਾਲ ਲੋਕਾਂ ਲਈ ਚੁਣੌਤੀਆਂ ਭਰਪੂਰ ਰਹੇ ਹਨ ਅਤੇ ਇੰਜ ਲੱਗਦਾ ਹੈ, …