ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਵਿਦੇਸ਼ਾਂ ਵਿਚ ਰਹਿੰਦੇ ਪਰਵਾਸੀ ਪੰਜਾਬੀ ਵੀ ਬਤੌਰ ਵੋਟਰ ਆਪਣਾ ਨਾਂ ਆਪਣੀ ਮਾਤ ਭੂਮੀ ਵਿਚ ਦਰਜ ਕਰਵਾ ਸਕਦੇ ਹਨ ਅਤੇ ਆਪਣੀ ਵੋਟ ਦੀ ਵਰਤੋਂ ਕਰ ਸਕਦੇ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਸਵੀਪ ਮੁਹਿੰਮ ਤਹਿਤ ਪਰਵਾਸੀ ਪੰਜਾਬੀਆਂ ਦੀਆਂ ਵੋਟਾਂ ਬਣਾਉਣ ਲਈ ਦੋ ਵਿਸ਼ੇਸ਼ ਕਾਊਂਟਰਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਪਰਵਾਸੀ ਪੰਜਾਬੀ ਆਪਣੀ ਵੋਟ ਬਣਾਉਣ ਲਈ ਇਨ੍ਹਾਂ ਕਾਊਂਟਰਾਂ ਤੋਂ ਫਾਰਮ ਨੰਬਰ 6 ਏ ਭਰ ਕੇ ਆਪਣਾ ਨਾਂ ਵੋਟਰ ਸੂਚੀ ਵਿਚ ਦਰਜ ਕਰਵਾ ਸਕਦੇ ਹਨ।
ਅੰਮ੍ਰਿਤਸਰ ਦੇ ਹਵਾਈ ਅੱਡੇ ‘ਤੇ ਪਰਵਾਸੀ ਪੰਜਾਬੀਆਂ ਦੀਆਂ ਵੋਟਾਂ ਬਣਾਉਣਲਈ ਕਾਊਂਟਰ ਸ਼ੁਰੂ
RELATED ARTICLES