ਕਿਹਾ – ਬਾਦਲ ਹੋਰਾਂ ਦੀ ਸਿਹਤ ਨੂੰ ਲੈ ਕੇ ਲਿਆ ਫੈਸਲਾ
ਹੁਸ਼ਿਆਰਪੁਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਣ ਕੋਈ ਵੀ ਚੋਣ ਨਹੀਂ ਲੜਨਗੇ। ਇਹ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ। ਸੁਖਬੀਰ ਅੱਜ ਹੁਸ਼ਿਆਰਪੁਰ ਦੇ ਕਸਬਾ ਚੱਬੇਵਾਲ ਵਿਚ ਪਾਰਟੀ ਵਰਕਰਾਂ ਨਾਲ ਮਿਲਣੀ ਸਬੰਧੀ ਸਮਾਗਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਸਨ। ਸੁਖਬੀਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਹੁਣ ਕੋਈ ਚੋਣ ਨਹੀਂ ਲੜਨਗੇ ਕਿਉਂਕਿ ਉਨ੍ਹਾਂ ਦੀ ਉਮਰ 92 ਸਾਲ ਦੀ ਹੋ ਗਈ ਹੈ ਅਤੇ ਉਨ੍ਹਾਂ ਦੀ ਸਿਹਤ ਹੁਣ ਇਜ਼ਾਜਤ ਨਹੀਂ ਦਿੰਦੀ। ਹਰਸਿਮਰਤ ਦੇ ਚੋਣ ਲੜਨ ਸਬੰਧੀ ਉਨ੍ਹਾਂ ਕਿਹਾ ਕਿ ਇਹ ਪਾਰਟੀ ਦੀ ਮੀਟਿੰਗ ਵਿਚ ਤੈਅ ਕੀਤਾ ਜਾਵੇਗਾ ਕਿ ਉਨ੍ਹਾਂ ਨੂੰ ਕਿਥੋਂ ਚੋਣ ਲੜਾਉਣੀ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਕਾਂਗਰਸ ਪਾਰਟੀ ਦੀ ਜੰਮ ਕੇ ਆਲੋਚਨਾ ਕੀਤੀ।
ਪ੍ਰਕਾਸ਼ ਸਿੰਘ ਬਾਦਲ ਹੁਣ ਨਹੀਂ ਲੜਨਗੇ ਕੋਈ ਚੋਣ : ਸੁਖਬੀਰ ਬਾਦਲ
RELATED ARTICLES