ਪਟਿਆਲਾ : ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ‘ਚ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਲੋਕਾਂ ‘ਤੇ ਕੀਤੇ ਹਮਲੇ ਨੂੰ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਮ੍ਰਿਤਕ ਸਿੱਖ ਵਿਅਕਤੀ ਦੇ ਪਰਿਵਾਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਰਾਜਿੰਦਰਾ ਹਸਪਤਾਲ ਵਿਚ ਜ਼ਖ਼ਮੀਆਂ ਦਾ ਹਾਲ ਚਾਲ ਵੀ ਪੁੱਛਿਆ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਮਲੇ ਦੌਰਾਨ ਮਾਰੇ ਗਏ ਸਿੱਖ ਸ਼ਮਸ਼ੇਰ ਸਿੰਘ ਦੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …