Breaking News
Home / ਭਾਰਤ / ਸੰਯੁਕਤ ਰਾਸ਼ਟਰ ਨੇ ਅੱਤਵਾਦੀਆਂ ਨੂੰ ਫੰਡਿੰਗ ਰੋਕਣ ਦਾ ਮਤਾ ਕੀਤਾ ਪਾਸ

ਸੰਯੁਕਤ ਰਾਸ਼ਟਰ ਨੇ ਅੱਤਵਾਦੀਆਂ ਨੂੰ ਫੰਡਿੰਗ ਰੋਕਣ ਦਾ ਮਤਾ ਕੀਤਾ ਪਾਸ

ਨਵੀਂ ਦਿੱਲੀ/ਬਿਊਰੋ ਨਿਊਜ਼
ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੇ ਅੱਤਵਾਦੀਆਂ ਦੀ ਫੰਡਿੰਗ ਰੋਕਣ ਲਈ ਮਤਾ ਪਾਸ ਕੀਤਾ। ਇਹ ਵੀ ਕਿਹਾ ਗਿਆ ਹੈ ਕਿ ਦੁਨੀਆ ਦੇ ਸਾਰੇ ਦੇਸ਼ਾਂ ਨੂੰ ਅੱਤਵਾਦੀ ਗੁੱਟਾਂ ਨੂੰ ਹੋਣ ਵਾਲੀ ਫੰਡਿੰਗ ਰੋਕਣ ਲਈ ਸਖਤ ਕਦਮ ਚੁੱਕਣੇ ਪੈਣਗੇ। ਸੰਯੁਕਤ ਰਾਸ਼ਟਰ ਵਿਚ ਭਾਰਤ ਨੇ ਪਾਕਿਸਤਾਨ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਨਿਯਮਾਂ ਨੂੰ ਤੋੜਨ ਵਾਲੇ ਅੱਤਵਾਦ ਦਾ ਸਮਰਥਨ ਕਰਦੇ ਰਹਿਣਗੇ। ਇਸ ਦੌਰਾਨ ਪਾਕਿ ਵਲੋਂ ਪੁਲਵਾਮਾ ਹਮਲੇ ਦੇ ਹੋਰ ਸਬੂਤ ਮੰਗੇ ਜਾਣ ‘ਤੇ ਨਿਰਾਸ਼ਾ ਵੀ ਜ਼ਾਹਰ ਕੀਤੀ। ਧਿਆਨ ਰਹੇ ਕਿ ਵਿਦੇਸ਼ ਮੰਤਰਾਲੇ ਨੇ ਲੰਘੇ ਕੱਲ੍ਹ ਕਿਹਾ ਸੀ ਕਿ ਪਾਕਿ ਦਾ ਰਵੱਈਆ ਪਹਿਲਾਂ ਵਰਗਾ ਹੀ ਹੈ ਅਤੇ ਪਾਕਿਸਤਾਨ ਤਾਂ ਪੁਲਵਾਮਾ ਹਮਲੇ ਨੂੰ ਅੱਤਵਾਦੀ ਹਮਲਾ ਮੰਨਣ ਤੋਂ ਇਨਕਾਰ ਕਰਦਾ ਹੈ। 2008 ਦੇ ਮੁੰਬਈ ਅਤੇ 2016 ਦੇ ਪਠਾਨਕੋਟ ਹਮਲੇ ਤੋਂ ਬਾਅਦ ਵੀ ਪਾਕਿ ਨੇ ਅਜਿਹੀ ਭਾਸ਼ਾ ਦੀ ਵਰਤੋਂ ਕੀਤੀ ਸੀ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …