ਜੰਮੂ ਕਸ਼ਮੀਰ ਦੇ ਬਡਗਾਮ ‘ਚ ਦੋ ਅੱਤਵਾਦੀ ਮਾਰੇ
ਸ੍ਰੀਨਗਰ/ਬਿਊਰੋ ਨਿਊਜ਼
ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਖਿਲਾਫ ਮੁਹਿੰਮ ਲਗਾਤਾਰ ਜਾਰੀ ਹੈ। ਅੱਜ ਫਿਰ ਜੰਮੂ ਕਸ਼ਮੀਰ ਦੇ ਬਡਗਾਮ ਵਿਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਅਤੇ ਇਸ ਦੌਰਾਨ ਚਾਰ ਜਵਾਨ ਵੀ ਜ਼ਖ਼ਮੀ ਹੋ ਗਏ ਹਨ। ਜਿਸ ਜਗ੍ਹਾ ‘ਤੇ ਇਹ ਮੁਕਾਬਲਾ ਹੋਇਆ ਉਥੇ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਅਤੇ ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ। ਸੁਰੱਖਿਆ ਬਲਾਂ ਵਲੋਂ ਤਲਾਸ਼ੀ ਅਭਿਆਨ ਲਗਾਤਾਰ ਜਾਰੀ ਹੈ। ਧਿਆਨ ਰਹੇ ਕਿ ਲੰਘੇ 24 ਘੰਟਿਆਂ ਵਿਚ ਇਹ ਤੀਜਾ ਮੁਕਾਬਲਾ ਹੈ ਅਤੇ ਇਸ ਤੋਂ ਪਹਿਲਾਂ ਵੀ 3 ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ। ਇਸੇ ਦੌਰਾਨ ਪੁੰਛ ਜ਼ਿਲ੍ਹੇ ਵਿਚ ਵੀ ਕੰਟਰੋਲ ਰੇਖਾ ‘ਤੇ ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਭਾਰੀ ਗੋਲੀਬਾਰੀ ਕੀਤੀ ਗਈ, ਜਿਸਦਾ ਭਾਰਤੀ ਸੁਰੱਖਿਆ ਬਲਾਂ ਨੇ ਮੂੰਹ ਤੋੜਵਾਂ ਜਵਾਬ ਦਿੱਤਾ।
Check Also
ਭਾਜਪਾ ਦਾ ਆਰੋਪ – ਕਾਂਗਰਸ ਨੇ ਪਾਕਿਸਤਾਨ ਨਾਲ ਕੀਤਾ ਸੀ ਸਮਝੌਤਾ
ਨਿਸ਼ੀਕਾਂਤ ਦੂਬੇ ਨੇ ਕਾਂਗਰਸੀਆਂ ਨੂੰ ਦੱਸਿਆ ਦੇਸ਼ਧ੍ਰੋਹੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਪਰੇਸ਼ਨ ਸਿੰਦੂਰ ਤੋਂ ਪਹਿਲਾਂ …