ਪ੍ਰੋ. ਬਡੂੰਗਰ ਸਮੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਭਾਈ ਲੌਂਗਵਾਲ ਨੇ ਨੌਕਰੀ ਤੋਂ ਕੀਤਾ ਸੀ ਲਾਂਭੇ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫਾਰਗ ਕੀਤੇ 523 ਮੁਲਾਜ਼ਮਾਂ ਨੇ ਵੀ ਕਮੇਟੀ ਖਿਲਾਫ ਝੰਡਾ ਚੁੱਕਾ ਲਿਆ ਹੈ। ਇਨ੍ਹਾਂ ਮੁਲਾਜ਼ਮਾਂ ਨੇ ਮੁੜ ਨਿਯੁਕਤੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫਤਰ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਧਿਆਨ ਰਹੇ ਕਿ ਐਸ.ਜੀ.ਪੀ.ਸੀ. ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਰੱਖੇ ਗਏ 523 ਮੁਲਾਜ਼ਮਾਂ ਨੂੰ ਨਵੇਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨੌਕਰੀ ਤੋਂ ਫਾਰਗ ਕਰ ਦਿੱਤਾ ਸੀ। ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਮੁੜ ਨਿਯੁਕਤੀ ਲਈ ਕਈ ਵਾਰ ਧਰਨਾ ਦਿੱਤਾ ਅਤੇ ਕਮੇਟੀ ਵਲੋਂ ਭਰੋਸਾ ਦਿਵਾ ਕੇ ਧਰਨਾ ਸਮਾਪਤ ਕਰਵਾ ਦਿੱਤਾ ਜਾਂਦਾ ਰਿਹਾ, ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਮੁਲਾਜ਼ਮਾਂ ਨੇ ਭਰੇ ਮਨ ਨਾਲ ਕਿਹਾ ਕਿ ਉਨ੍ਹਾਂ ਨੂੰ ਨੌਕਰੀ ਦੀ ਬਹਾਲੀ ਲਈ ਹੁਣ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠਣਾ ਪਿਆ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …