Breaking News
Home / ਭਾਰਤ / ਸਿੱਖ ਕਤਲੇਆਮ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਐਸ.ਆਈ.ਟੀ. ਨੂੰ ਜਾਂਚ ਪੂਰੀ ਕਰਨ ਲਈ ਦਿੱਤਾ ਦੋ ਮਹੀਨਿਆਂ ਦਾ ਹੋਰ ਸਮਾਂ

ਸਿੱਖ ਕਤਲੇਆਮ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਐਸ.ਆਈ.ਟੀ. ਨੂੰ ਜਾਂਚ ਪੂਰੀ ਕਰਨ ਲਈ ਦਿੱਤਾ ਦੋ ਮਹੀਨਿਆਂ ਦਾ ਹੋਰ ਸਮਾਂ

ਐਸ.ਆਈ.ਟੀ. 186 ਮਾਮਲਿਆਂ ਦੀ ਕਰ ਰਹੀ ਹੈ ਜਾਂਚ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ‘ਤੇ ਸੁਣਵਾਈ ਕਰਦਿਆਂ ਐਸ.ਆਈ.ਟੀ. ਨੂੰ 186 ਮਾਮਲਿਆਂ ਵਿਚ ਆਪਣੀ ਜਾਂਚ ਪੂਰੀ ਕਰਨ ਲਈ ਦੋ ਮਹੀਨਿਆਂ ਦਾ ਹੋਰ ਸਮਾਂ ਦਿੱਤਾ ਹੈ। ਐਸ.ਆਈ.ਟੀ. ਨੇ ਅਦਾਲਤ ਨੂੰ ਦੱਸਿਆ ਕਿ ਉਸ ਨੇ 50 ਫੀਸਦੀ ਕੰਮ ਮੁਕੰਮਲ ਕਰ ਲਿਆ ਹੈ ਤੇ ਜਾਂਚ ਪੂਰੀ ਕਰਨ ਲਈ ਦੋ ਮਹੀਨੇ ਹੋਰ ਚਾਹੀਦੇ ਹਨ। ਸਾਲ 2017 ਵਿਚ ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਐਸ.ਆਈ.ਟੀ. ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਉਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਦਿੱਤਾ ਸੀ, ਜਿਸ ਤੋਂ ਬਾਅਦ ਉਤਰ ਪ੍ਰਦੇਸ਼ ਸਰਕਾਰ ਨੇ ਜਾਂਚ ਲਈ ਐਸ.ਆਈ.ਟੀ. ਦਾ ਗਠਨ ਕੀਤਾ ਸੀ। ਧਿਆਨ ਰਹੇ ਕਿ ਲੰਘੇ ਕੱਲ੍ਹ ਵੀ ਸਿੱਖ ਕਤਲੇਆਮ ਨਾਲ ਸਬੰਧਤ ਕੇਸ ਦੇ ਮੁੱਖ ਗਵਾਹ ਜੋਗਿੰਦਰ ਸਿੰਘ ਨੇ ਸੱਜਣ ਕੁਮਾਰ ਦੀ ਸ਼ਨਾਖ਼ਤ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸਿੱਖਾਂ ਨੂੰ ਮਾਰਨ ਵਾਲੀ ਭੀੜ ਨੂੰ ਸੱਜਣ ਕੁਮਾਰ ਨੇ ਹੀ ਭੜਕਾਇਆ ਸੀ। ਜੋਗਿੰਦਰ ਸਿੰਘ ਦਾ ਭਰਾ ਵੀ ਇਸ ਕਤਲੇਆਮ ਵਿਚ ਮਾਰਿਆ ਗਿਆ ਸੀ। ਗਵਾਹ ਨੇ ਇਹ ਵੀ ਦੱਸਿਆ ਕਿ ਜਦ ਉਹ ਘਟਨਾ ਦੀ ਸ਼ਿਕਾਇਤ ਪੁਲਿਸ ਕੋਲ ਲੈ ਕੇ ਗਿਆ ਤਾਂ ਪੁਲਿਸ ਨੇ ਕਾਰਵਾਈ ਨਹੀਂ ਕੀਤੀ।

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …