ਐਲਾਨ ਹੋਣਾ ਬਾਕੀ, ਉਮੀਦਵਾਰਾਂ ਨੇ ਹਲਕਿਆਂ ‘ਚ ਸਰਗਰਮੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਦੌਰਾਨ ਪੰਜਾਬ ‘ਚ 19 ਮਈ ਨੂੰ ਵੋਟਾਂ ਪੈਣੀਆਂ ਹਨ। ਕਾਂਗਰਸ ਪਾਰਟੀ ਨੇ ਅਜੇ ਤੱਕ ਉਮੀਦਵਾਰਾਂ ਦਾ ਐਲਾਨ ਤਾਂ ਨਹੀਂ ਕੀਤਾ, ਪਰ ਗੁਰਦਾਸਪੁਰ ਤੋਂ ਸੁਨੀਲ ਜਾਖੜ, ਪਟਿਆਲਾ ਤੋਂ ਪਰਨੀਤ ਕੌਰ, ਲੁਧਿਆਣਾ ਤੋਂ ਰਵਨੀਤ ਬਿੱਟੂ ਅਤੇ ਜਲੰਧਰ ਤੋਂ ਚੌਧਰੀ ਸੰਤੋਖ ਸਿੰਘ ਨੂੰ ਟਿਕਟ ਮਿਲਣੀ ਪੱਕੀ ਹੈ। ਇਨ੍ਹਾਂ ਉਮੀਦਵਾਰਾਂ ਨੇ ਆਪੋ-ਆਪਣੇ ਹਲਕਿਆਂ ਵਿਚ ਸਰਗਰਮੀ ਵੀ ਵਧਾ ਦਿੱਤੀ ਹੈ। ਪਿਛਲੇ ਦਿਨੀਂ ਚੰਡੀਗੜ੍ਹ ਵਿਚ ਸਕਰੀਨਿੰਗ ਕਮੇਟੀ ਦੀ ਮੀਟਿੰਗ ਦੌਰਾਨ ਚਾਰ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਸੀ, ਜਿਸ ‘ਤੇ ਹਾਈਕਮਾਨ ਦੀ ਮੋਹਰ ਲੱਗਣੀ ਬਾਕੀ ਹੈ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਵੀ ਨਵਜੋਤ ਕੌਰ ਸਿੱਧੂ ਵਲੋਂ ਟਿਕਟ ਲੈਣ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਦੋ ਅਪ੍ਰੈਲ ਨੂੰ ਦਿੱਲੀ ਵਿਚ ਹੋ ਰਹੀ ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿਚ ਪੰਜਾਬ ਦੇ ਉਮੀਦਵਾਰਾਂ ਦਾ ਐਲਾਨ ਵੀ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਈ ਫਿਲਮ ਅਦਾਕਾਰਾ ਉਰਮਿਲਾ ਮਾਤੋਂਡਕਰ ਨੂੰ ਮੁੰਬਈ (ਨਾਰਥ) ਤੋਂ ਟਿਕਟ ਦੇ ਦਿੱਤੀ ਗਈ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …