ਪੰਜਾਬ ਸਰਕਾਰ ਵੀ ਕਸੂਰੀ ਘਿਰੀ
ਲੁਧਿਆਣਾ/ਬਿਊਰੋ ਨਿਊਜ਼
ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹਮਲੇ ਦੇ ਮਾਮਲੇ ਵਿੱਚ ਬਾਦਲ ਸਰਕਾਰ ਕਸੂਤੀ ਘਿਰ ਗਈ ਹੈ। ਵਿਰੋਧੀ ਧਿਰਾਂ ਨੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਚੁੱਕੀ ਹੈ। ਉੱਧਰ, ਪੁਲਿਸ ਨੇ ਅੱਜ ਛੇ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਪਰ ਅਜੇ ਤੱਕ ਇਸ ਮਾਮਲੇ ਦੇ ਮਾਸਟਰਮਾਇੰਡ ਬਾਰੇ ਖੁਲਾਸਾ ਨਹੀਂ ਹੋਇਆ। ਇਸ ਮਾਮਲੇ ਵਿੱਚ ਹੁਣ ਤੱਕ 14 ਵਿਅਕਤੀ ਗ੍ਰਿਫਤਾਰ ਕੀਤੇ ਗਏ ਹਨ।
ਇਸ ਦੇ ਨਾਲ ਹੀ ਵਿਰੋਧੀ ਧਿਰਾਂ ਦੇ ਆਗੂਆਂ ਵੱਲੋਂ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਮੁਲਾਕਾਤ ਦਾ ਸਿਲਸਿਲਾ ਜਾਰੀ ਹੈ। ਅੱਜ ਪਟਿਆਲਾ ਤੋਂ ਵਿਧਾਇਕ ਪਰਨੀਤ ਕੌਰ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਜਾਏ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਭਲਕੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਮਿਲਣ ਲਈ ਪਹੁੰਚ ਰਹੇ ਹਨ।
Check Also
ਅਮਰੀਕਾ ਤੋਂ ਡਿਪੋਰਟ ਕੀਤੇ ਗਏ ਹੋਰ 119 ਭਾਰਤੀ ਭਲਕੇ ਪਹੁੰਚਣਗੇ ਅੰਮਿ੍ਤਸਰ
ਡਿਪੋਰਟ ਕੀਤੇ ਗਏ ਭਾਰਤੀਆਂ ’ਚ 67 ਪੰਜਾਬੀ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ ਬਣੇ …