Breaking News
Home / ਭਾਰਤ / ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀ ਮਾਰੇ

ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀ ਮਾਰੇ

ਪੁੰਛ ‘ਚ ਬੀ.ਐਸ.ਐਫ. ਦਾ ਇੰਸਪੈਕਟਰ ਸ਼ਹੀਦ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਲੱਸੀਪੋਰਾ ‘ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦੇ 4 ਅੱਤਵਾਦੀਆਂ ਨੂੰ ਮਾਰ ਮੁਕਾਇਆ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਸੁਰੱਖਿਆ ਬਲਾਂ ਦਾ ਕਹਿਣਾ ਹੈ ਕਿ ਅਜੇ ਤੱਕ ਇਸੇ ਖੇਤਰ ਵਿਚ ਦੋ ਜਾਂ ਤਿੰਨ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸ਼ੱਕ ਹੈ।
ਇਸੇ ਦੌਰਾਨ ਪੁੰਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਨਾਲ ਲੱਗਦੇ ਇਲਾਕਿਆਂ ਵਿਚ ਪਾਕਿਸਤਾਨ ਵਲੋਂ ਭਾਰੀ ਗੋਲੀਬਾਰੀ ਕੀਤੀ ਗਈ, ਜਿਸ ਦੌਰਾਨ ਬੀ. ਐੱਸ. ਐੱਫ. ਦਾ ਇਕ ਇੰਸਪੈਕਟਰ ਸ਼ਹੀਦ ਹੋ ਗਿਆ, ਜਦੋਂਕਿ ਇੱਕ ਪੰਜ ਸਾਲਾ ਬੱਚੀ ਦੀ ਜਾਨ ਵੀ ਚਲੀ ਗਈ। ਬੀ.ਐਸ.ਐਫ. ਦੇ ਅਧਿਕਾਰੀਆਂ ਨੇ ਦੱਸਿਆ ਕਿ ਛੇ ਜਵਾਨਾਂ ਸਮੇਤ 11 ਵਿਅਕਤੀ ਜ਼ਖ਼ਮੀ ਵੀ ਹੋ ਗਏ ਹਨ। ਜ਼ਖ਼ਮੀਆਂ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਪਾਕਿ ਵਲੋਂ ਕੀਤੀ ਜਾ ਰਹੀ ਗੋਲੀਬਾਰੀ ਕਾਰਨ ਸਰਹੱਦੀ ਇਲਾਕਿਆਂ ਵਿਚ ਰਹਿ ਕੇ ਲੋਕਾਂ ‘ਚ ਸਹਿਮ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

Check Also

ਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ

ਭੂਚਾਲ ਦਾ ਕੇਂਦਰ ਨਵੀਂ ਦਿੱਲੀ ਦੱਸਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸੋਮਵਾਰ ਸਵੇਰੇ …