ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਤਰਨਤਾਰਨ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ 200 ਸਾਲ ਪੁਰਾਣੀ ਇਤਿਹਾਸਕ ਡਿਉਢੀ ਢਾਹੇ ਜਾਣ ‘ਤੇ ਅਫ਼ਸੋਸ ਪ੍ਰਗਟਾਇਆ ਹੈ। ਇਸ ਦੇ ਚੱਲਦਿਆਂ ‘ਆਪ’ ਵਿਧਾਇਕਾਂ ਨੇ ਐਸ.ਜੀ.ਪੀ.ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬਾਦਲਾਂ ਦੀ ਕਠਪੁਤਲੀ ਬਣਨ ਵਿੱਚ ਲੌਂਗੋਵਾਲ ਨੇ ਪਿਛਲੇ ਪ੍ਰਧਾਨਾਂ ਨੂੰ ਵੀ ਮਾਤ ਪਾ ਦਿੱਤੀ ਹੈ।
‘ਆਪ’ ਵਿਧਾਇਕਾਂ ਨੇ ਕਿਹਾ ਕਿ ਬਾਦਲ ਪਰਿਵਾਰ ਦੀ ਸਿਆਸੀ ਸਰਪ੍ਰਸਤੀ ਹੇਠ ਚੱਲ ਰਹੀ ਮੌਜੂਦਾ ਸ਼੍ਰੋਮਣੀ ਕਮੇਟੀ ਨੇ ਸਿੱਖ ਪੰਥ ਦੇ ਸਿਧਾਂਤਾਂ ਤੇ ਇਤਿਹਾਸਕ ਸਥਾਨਾਂ ਦਾ ਹੱਦੋਂ ਵੱਧ ਨੁਕਸਾਨ ਕੀਤਾ ਹੈ। ਸਾਂਝੇ ਬਿਆਨ ਰਾਹੀਂ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਜੈ ਕਿਸ਼ਨ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ ਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਸਮੁੱਚੇ ਮਾਮਲੇ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਦਰਸ਼ਨੀ ਡਿਉੜੀ ਦੀ ਉਸੇ ਪੁਰਾਤਨ ਤਰੀਕੇ ਨਾਲ ਮੁਰੰਮਤ ਤੇ ਮੁੜ ਉਸਾਰੀ ਕਰਵਾਉਣ ਦੀ ਵੀ ਮੰਗ ਕੀਤੀ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …