ਸ਼੍ਰੋਮਣੀ ਕਮੇਟੀ ਨੇ ਬਾਬਾ ਜਗਤਾਰ ਸਿੰਘ ਕੋਲੋਂ ਗੁਰੁਦਆਰਾ ਸਾਹਿਬ ਦੀ ਕਾਰਸੇਵਾ ਲਈ ਵਾਪਸ
ਤਰਨਤਾਰਨ/ਬਿਊਰੋ ਨਿਊਜ਼
ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਸਾਈ ਨਗਰੀ ਤਰਨਤਾਰਨ ਸਥਿਤ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਫਤਰ ਦੀ ਇਤਿਹਾਸਕ ਦਰਸ਼ਨੀ ਡਿਓਢੀ ਢਾਹੁਣ ਲਈ ਕਾਰ ਸੇਵਾ ਵਾਲੇ ਬਾਬਾ ਜਗਤਾਰ ਸਿੰਘ ਨੇ ਮੁਆਫੀ ਮੰਗ ਲਈ ਹੈ। ਲਿਖਤੀ ਰੂਪ ਵਿਚ ਜਾਰੀ ਮੁਆਫੀਨਾਮੇ ਵਿਚ ਬਾਬਾ ਜਗਤਾਰ ਸਿੰਘ ਨੇ ਕਿਹਾ ਹੈ ਕਿ ਜਿਹੜੀ ਗਲਤੀ ਉਨ੍ਹਾਂ ਤੋਂ ਹੋਈ ਹੈ, ਇਸ ਲਈ ਉਹ ਸਮੂਹ ਸੰਗਤਾਂ ਕੋਲੋਂ ਮੁਆਫੀ ਮੰਗਦੇ ਹਨ ਅਤੇ ਅੱਗੇ ਤੋਂ ਕੋਈ ਵੀ ਪੁਰਾਤਨ ਇਮਾਰਤ ਦੀ ਕਾਰ ਸੇਵਾ ਸਿੱਖ ਸੰਗਤਾਂ ਅਤੇ ਸੰਪਰਦਾਵਾਂ ਨਾਲ ਸਲਾਹ ਕਰਕੇ ਹੀ ਆਰੰਭ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਇਤਿਹਾਸਕ ਦਰਸ਼ਨੀ ਡਿਓਢੀ ਅੱਜ ਤੋਂ ਲਗਭਗ 200 ਸਾਲ ਪਹਿਲਾਂ ਮਹਾਰਾਜਾ ਰਣਜੀਤ ਸਿੰਘ ਦੇ ਪੋਤਰੇ ਕੰਵਰ ਨੌਨਿਹਾਲ ਸਿੰਘ ਵਲੋਂ ਬਣਾਈ ਗਈ ਸੀ। ਪਿਛਲੇ ਦਿਨ ਬਾਬਾ ਜਗਤਾਰ ਸਿੰਘ ਦੇ ਸਾਥੀਆਂ ਵਲੋਂ ਡਿਓਢੀ ਦਾ ਉਪਰਾਲਾ ਹਿੱਸਾ ਢਾਹ ਦਿੱਤਾ ਗਿਆ ਸੀ। ਇਸਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਨੇ ਬਾਬਾ ਜਗਤਾਰ ਸਿੰਘ ਕੋਲੋਂ ਗੁਰੁਦਆਰਾ ਸਾਹਿਬ ਦੀ ਕਾਰਸੇਵਾ ਵਾਪਸ ਲੈ ਲਈ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …