8.9 C
Toronto
Monday, November 3, 2025
spot_img
Homeਪੰਜਾਬਅਕਾਲੀ ਦਲ ਨੇ ਪੰਜ ਹਲਕਿਆਂ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ

ਅਕਾਲੀ ਦਲ ਨੇ ਪੰਜ ਹਲਕਿਆਂ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ

ਸੁਰਜੀਤ ਰੱਖੜਾ ਨੂੰ ਲੋਕ ਸਭਾ ਹਲਕਾ ਪਟਿਆਲਾ ਤੋਂ ਲਿਆਂਦਾ ਚੋਣ ਮੈਦਾਨ ‘ਚ
ਫ਼ਤਿਹਗੜ੍ਹ ਸਾਹਿਬ/ਬਿਊਰੋ ਨਿਊਜ਼
ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਵੀ ਚੋਣ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਅੱਜ ਲੋਕ ਸਭਾ ਚੋਣਾਂ 2019 ਲਈ ਪੰਜ ਹਲਕਿਆਂ ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ। ਉਨ੍ਹਾਂ ਵੱਲੋਂ ਕੀਤੇ ਐਲਾਨ ਮੁਤਾਬਿਕ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਹਲਕਾ ਖਡੂਰ ਸਾਹਿਬ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਜਲੰਧਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਹਲਕਾ ਅਨੰਦਪੁਰ ਸਾਹਿਬ, ਸੁਰਜੀਤ ਸਿੰਘ ਰੱਖੜਾ ਪਟਿਆਲਾ ਅਤੇ ਦਰਬਾਰਾ ਸਿੰਘ ਗੁਰੂ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਚੋਣ ਲੜਨਗੇ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵਲੋਂ ਭਾਵੇਂ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ, ਪਰ ਚਾਰ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਵਾਂ ਨੂੰ ਹਰੀ ਝੰਡੀ ਮਿਲ ਚੁੱਕੀ ਹੈ। ਆਮ ਆਦਮੀ ਪਾਰਟੀ ਵਲੋਂ ਵੀ ਆਪਣੇ ਬਹੁਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

RELATED ARTICLES
POPULAR POSTS