ਹਰਿਆਣਾ ਸਰਕਾਰ ਨੇ ਸੁਰੱਖਿਆ ਦਾ ਹਵਾਲਾ ਦੇ ਕੇ ਨਹੀਂ ਦਿੱਤੀ ਮਿਲਣ ਦੀ ਇਜਾਜ਼ਤ
ਚੰਡੀਗੜ੍ਹ/ਬਿਊਰੋ ਨਿਊਜ਼
ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਵਾਪਰੇ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਅੱਜ ਹਰਿਆਣਾ ਵਿਚ ਪੈਂਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਡੇਰਾ ਮੁਖੀ ਰਾਮ ਰਹੀਮ ਕੋਲੋਂ ਪੁੱਛਗਿੱਛ ਕਰਨ ਪਹੁੰਚੀ। ਇਹ ਟੀਮ ਜੇਲ੍ਹ ਵਿਚ ਕਤਲ ਅਤੇ ਜਬਰ ਜਨਾਹ ਦੇ ਦੋਸ਼ਾਂ ਦੀ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਕੋਲੋਂ ਪੰਜਾਬ ਵਿਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਪੁੱਛਗਿੱਛ ਕਰਨਾ ਚਾਹੁੰਦੀ ਸੀ। ਇਸ ਵਿਚ ਅੜਿੱਕਾ ਪਾਉਂਦਿਆਂ ਹਰਿਆਣਾ ਸਰਕਾਰ ਨੇ ਐੱਸ. ਆਈ. ਟੀ. ਨੂੰ ਡੇਰਾ ਮੁਖੀ ਨਾਲ ਮਿਲਣ ਨਹੀਂ ਦਿੱਤਾ ਅਤੇ ਸੁਰੱਖਿਆ ਦਾ ਹਵਾਲਾ ਦੇ ਕੇ ਮਿਲਣ ਲਈ ਦਿੱਤੀ ਅਰਜ਼ੀ ਵਿਚਾਰ ਲਈ ਰੱਖ ਲਈ। ਇਸ ਸੰਬੰਧੀ ਰੋਹਤਕ ਦੇ ਸੀਨੀਅਰ ਪੁਲਿਸ ਅਧਿਕਾਰੀ ਯਸ਼ ਗਰਗ ਨੇ ਦੱਸਿਆ ਕਿ ਐੱਸ. ਆਈ. ਟੀ. ਨੇ ਡੇਰਾ ਮੁਖੀ ਨੂੰ ਮਿਲਣ ਦੀ ਇਜਾਜ਼ਤ ਮੰਗੀ ਸੀ ਪਰ ਇਸ ਬਾਰੇ ਦੋ ਜਾਂ ਤਿੰਨ ਦਿਨਾਂ ਬਾਅਦ ਹੀ ਪਤਾ ਲੱਗੇਗਾ।
Check Also
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਐਸਡੀਐਮ ਨਾਲ ਹੋਈ ਤਿੱਖੀ ਬਹਿਸ
ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮਗਰੋਂ ਧਾਲੀਵਾਲ ਨੇ ਐਸਡੀਐਮ ਨੂੰ ਕੀਤਾ ਸੀ ਫੋਨ ਅੰਮਿ੍ਰਤਸਰ/ਬਿਊਰੋ ਨਿਊਜ਼ : …