19.1 C
Toronto
Friday, July 10, 2026
spot_img
Homeਪੰਜਾਬਆਮਦਨ ਤੋਂ ਜ਼ਿਆਦਾ ਜਾਇਦਾਦ ਇਕੱਠੀ ਕਰਨ ਦੇ ਮਾਮਲੇ 'ਚ ਫਸੇ ਬਾਦਲਾਂ ਦੇ...

ਆਮਦਨ ਤੋਂ ਜ਼ਿਆਦਾ ਜਾਇਦਾਦ ਇਕੱਠੀ ਕਰਨ ਦੇ ਮਾਮਲੇ ‘ਚ ਫਸੇ ਬਾਦਲਾਂ ਦੇ ਨਜ਼ਦੀਕੀ ਕੋਲਿਆਂਵਾਲੀ ਨੂੰ ਮਿਲੀ ਅੰਤਰਿਮ ਜ਼ਮਾਨਤ

ਮੁਹਾਲੀ/ਬਿਊਰੋ ਨਿਊਜ਼
ਆਮਦਨ ਤੋਂ ਜ਼ਿਆਦਾ ਜਾਇਦਾਦ ਇਕੱਠੀ ਕਰਨ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਾਦਲਾਂ ਦੇ ਨਜ਼ਦੀਕੀ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਅੰਤਰਿਮ ਜ਼ਮਾਨਤ ਮਨਜ਼ੂਰ ਕਰ ਲਈ ਹੈ। ਜ਼ਿਕਰਯੋਗ ਹੈ ਕਿ ਕੋਲਿਆਂਵਾਲੀ ਨੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮੁਹਾਲੀ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ ਅਤੇ ਦੋ ਮਹੀਨਿਆਂ ਤੋਂ ਵਧੇਰੇ ਸਮਾਂ ਜੇਲ੍ਹ ਵਿਚ ਬਿਤਾਉਣ ਤੋਂ ਬਾਅਦ ਉਸ ਨੂੰ ਜ਼ਮਾਨਤ ਮਿਲ ਗਈ ਸੀ। ਵਿਜੀਲੈਂਸ ਨੇ ਜਾਂਚ ਤੋਂ ਬਾਅਦ ਕੁਝ ਹੋਰ ਧਰਾਵਾਂ ਜੋੜ ਕੇ ਕੋਲਿਆਂਵਾਲੀ ਨੂੰ ਦੁਬਾਰਾ ਨੋਟਿਸ ਭੇਜ ਕੇ ਪੇਸ਼ ਹੋਣ ਲਈ ਕਿਹਾ ਸੀ। ਜਿਸ ਤੋਂ ਬਾਅਦ ਕੋਲਿਆਂਵਾਲੀ ਨੇ ਹਾਈਕੋਰਟ ਵਿਚ ਅੰਤਰਿਮ ਜ਼ਮਾਨਤ ਮੰਗੀ ਸੀ।

RELATED ARTICLES
POPULAR POSTS