ਕਿਹਾ – ਅਕਾਲੀ ਦਲ ਦੀ ਜੇਬ੍ਹ ਵਿਚੋਂ ਨਿਕਲੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂਧਾਮਾਂ ਦੀ ਸੇਵਾ ਸੰਭਾਲ ਕਰਨ ਵਿਚ ਰਹੇ ਅਸਫਲ
ਲੁਧਿਆਣਾ/ਬਿਊਰੋ ਨਿਊਜ਼
ਤਰਨਤਾਰਨ ਵਿਚ ਸਥਿਤ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ ਢਾਹੇ ਜਾਣ ਦੇ ਮਾਮਲੇ ਵਿਚ ਪੰਜਾਬ ਏਕਤਾ ਪਾਰਟੀ ਨੇ ਐਸ.ਜੀ.ਪੀ.ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਅਸਤੀਫੇ ਦੀ ਮੰਗ ਕੀਤੀ ਹੈ। ਪਾਰਟੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਭਾਈ ਲੌਂਗੋਵਾਲ ਦੇ ਨਾਲ ਸੁਖਬੀਰ ਬਾਦਲ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਹੈ। ਖਹਿਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਦੇਸ਼ ਤੇ ਵਿਦੇਸ਼ਾਂ ਵਿਚੋਂ ਕਾਰ ਸੇਵਾ ਦੇ ਨਾਮ ‘ਤੇ ਕਰੋੜਾਂ ਰੁਪਏ ਇਕੱਠੇ ਕਰਨ ਵਾਲੇ ਅਜਿਹੇ ਡੇਰਿਆਂ ਨੂੰ ਸੇਵਾ ਦਿੱਤੀ ਜਾਂਦੀ ਹੈ, ਜੋ ਸਿੱਖਾਂ ਦੀ ਪੁਰਾਣੀ ਵਿਰਾਸਤ ਨੂੰ ਹੀ ਖਤਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਜੇਬ ਵਿਚੋਂ ਨਿਕਲੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਧਾਮਾਂ ਦੀ ਸੰਭਾਲ ਕਰਨ ਵਿਚ ਅਸਫਲ ਰਹੇ ਹਨ। ਖਹਿਰਾ ਨੇ ਭਾਈ ਲੌਂਗੋਵਾਲ ਦੇ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਸੁਖਬੀਰ ਬਾਦਲ ਨੂੰ ਵੀ ਮੁਆਫੀ ਮੰਗਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਚ ਕਾਰ ਸੇਵਾ ਵਾਲੇ ਬਾਬਾ ਜਗਤਾਰ ਸਿੰਘ ਦੇ ਸਮਰਥਕਾਂ ਨੇ ਦਰਸ਼ਨੀ ਡਿਊਢੀ ਦਾ ਕੁਝ ਹਿੱਸਾ ਰਾਤ ਨੂੰ ਢਾਹ ਦਿੱਤਾ ਸੀ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …