ਇਨਕਮ ਟੈਕਸ ਵਿਭਾਗ ਦੀ ਅਰਜ਼ੀ ‘ਤੇ ਹਾਈਕੋਰਟ ਨੇ 24 ਅਪ੍ਰੈਲ ਨੂੰ ਕੀਤਾ ਤਲਬ
ਚੰਡੀਗੜ੍ਹ/ਬਿਊਰੋ ਨਿਊਜ਼
ਹਾਈਕੋਰਟ ਨੇ ਇਨਕਮ ਟੈਕਸ ਵਿਭਾਗ ਦੀ ਅਰਜ਼ੀ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਨੂੰ ਨੋਟਿਸ ਜਾਰੀ ਕਰਕੇ 24 ਅਪ੍ਰੈਲ ਨੂੰ ਤਲਬ ਕੀਤਾ ਹੈ। ਟੈਕਸ ਚੋਰੀ ਦੇ ਮਾਮਲੇ ਵਿਚ ਦੋਵਾਂ ਨੂੰ ਤਲਬ ਕਰਨ ਦੇ ਨਿਰਦੇਸ਼ਾਂ ਨੂੰ ਰੱਦ ਕਰਨ ਦੇ ਲੁਧਿਆਣਾ ਦੀ ਸੈਸ਼ਨ ਕੋਰਟ ਦੇ ਫੈਸਲੇ ਨੂੰ ਇਨਕਮ ਟੈਕਸ ਵਿਭਾਗ ਨੇ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ।
ਕੈਪਟਨ ਅਮਰਿੰਦਰ ਅਤੇ ਰਣਇੰਦਰ ਦੇ ਖਿਲਾਫ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿਚ ਇਨਕਮ ਟੈਕਸ ਵਿਭਾਗ ਦੀ ਸ਼ਿਕਾਇਤ ‘ਤੇ ਹੀ ਕੇਸ ਚੱਲ ਰਿਹਾ ਹੈ। ਇਨਕਮ ਟੈਕਸ ਵਿਭਾਗ ਦੀ ਟੈਕਸ ਚੋਰੀ ਦੀ ਸ਼ਿਕਾਇਤ ਵਿਚ ਆਰੋਪ ਲਗਾਇਆ ਗਿਆ ਹੈ ਕਿ ਉਨ੍ਹਾਂ ਦੀਆਂ ਵਿਦੇਸ਼ਾਂ ਵਿਚ ਕਈ ਚੱਲ ਤੇ ਅਚੱਲ ਸੰਪਤੀਆਂ ਹਨ, ਜਿਸ ਦੇ ਬਾਰੇ ਵਿਚ ਉਨ੍ਹਾਂ ਨੇ ਵਿਭਾਗ ਨੂੰ ਵੀ ਹਨ੍ਹੇਰੇ ਵਿਚ ਰੱਖਦੇ ਹੋਏ ਕਈ ਲਾਭ ਹਾਸਲ ਕੀਤੇ ਹਨ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …