ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਪਾਰਟੀ ਨੇ ਟਿਕਟ ਦੇ ਦਿੱਤੀ ਹੈ। ਅੱਜ ਦਿੱਲੀ ਵਿਚ ਚੋਣ ਕਮੇਟੀ ਦੀ ਹੋਈ ਬੈਠਕ ‘ਚ ਬਾਂਸਲ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਬਾਂਸਲ ਪਹਿਲਾਂ ਵੀ ਚੰਡੀਗੜ੍ਹ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਡਾ. ਮਨਮੋਹਨ ਸਿੰਘ ਦੀ ਸਰਕਾਰ ਵਿਚ ਰੇਲਵੇ ਮੰਤਰੀ ਵੀ ਬਣੇ ਸਨ। ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਅਤੇ ਮੁਨੀਸ਼ ਤਿਵਾੜੀ ਵੀ ਦਾਅਵੇਦਾਰ ਸਨ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਹਾਲੇ ਤੱਕ ਚੰਡੀਗੜ੍ਹ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …