ਜੇਤਲੀ ਨੇ ਕਿਹਾ – ਕਾਂਗਰਸ ਨੇ ਦੇਸ਼ ਨੂੰ ਤੋੜਨ ਵਾਲੇ ਵਾਅਦੇ ਕੀਤੇ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਵਲੋਂ ਜਾਰੀ ਕੀਤੇ ਚੋਣ ਮੈਨੀਫੈਸਟੋ ਦੀ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਕਰੜੀ ਨਿੰਦਾ ਕੀਤੀ ਹੈ। ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਲਈ ਦੇਸ਼ ਧ੍ਰੋਹ ਜੁਰਮ ਨਹੀਂ ਹੈ ਅਤੇ ਕਾਂਗਰਸ ਪਾਰਟੀ ਦੇ ਵਾਅਦੇ ਦੇਸ਼ ਲਈ ਖਤਰਾ ਹਨ। ਜੇਤਲੀ ਨੇ ਇਹ ਵੀ ਕਿਹਾ ਕਿ ਕਾਂਗਰਸ ਦੇ ਮੈਨੀਫੈਸਟੋ ਨੂੰ ਰਾਹੁਲ ਗਾਂਧੀ ਤੋਂ ਜ਼ਿਆਦਾ ਵਾਰ ਮੈਂ ਪੜ੍ਹਿਆ ਹੈ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ਨੂੰ ‘ਠੱਗੀ ਦਾ ਨਵਾਂ ਪ੍ਰੋਜੈਕਟ’ ਦੱਸਿਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨਾਲ ਠੱਗੀ ਮਾਰਨ ਲਈ ਕਾਂਗਰਸ ਨੇ ਇਕ ਨਵੀਂ ਪ੍ਰੋਜੈਕਟ ਰਿਪੋਰਟ ਤਿਆਰ ਕੀਤੀ ਹੈ, ਜਿਸ ‘ਤੇ ਦੇਸ਼ ਵਾਸੀ ਭਰੋਸਾ ਨਹੀਂ ਕਰਨਗੇ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …