ਇਮਰਾਨ ਖਾਨ ਸਰਕਾਰ ਅਤੇ ਵਿਰੋਧੀ ਧਿਰਾਂ ਵਿਚਾਲੇ ਵਧੀ ਤਲਖੀ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਨੇ ਸਾਬਕਾ ਆਈ.ਬੀ. ਮੁਖੀ ਏਜਾਜ ਸ਼ਾਹ ਨੂੰ ਰਾਸ਼ਟਰਪਤੀ ਆਰਿਫ ਅਲਵੀ ਨੇ ਸੰਸਦੀ ਮਾਮਲਿਆਂ ਦੇ ਮੰਤਰੀ ਦੇ ਰੂਪ ਵਿਚ ਸਹੁੰ ਚੁਕਾਈ। ਸ਼ਾਹ ‘ਤੇ ਪਾਕਿ ਵਿਚ ਓਸਾਮਾ ਬਿਨ ਲਾਦੇਨ ਦੀ ਮੱਦਦ ਕਰਨ ਦਾ ਅਰੋਪ ਵੀ ਲੱਗ ਚੁੱਕਾ ਹੈ। ਇਸ ਕਦਮ ਤੋਂ ਬਾਅਦ ਇਮਰਾਨ ਖਾਨ ਦੀ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਤਲਖੀ ਵਧ ਗਈ ਹੈ। ਖਾਸ ਤੌਰ ‘ਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਨੇਤਾ ਇਸ ਤੋਂ ਕਾਫੀ ਨਾਰਾਜ਼ ਹਨ। ਮੀਡੀਆ ਰਿਪੋਰਟਾਂ ਦੇ ਮੁਤਾਬਕ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਨੇ ਆਪਣੀ ਮੌਤ ਤੋਂ ਪਹਿਲਾਂ ਕਿਹਾ ਸੀ ਕਿ ਕੁਝ ਲੋਕ ਮੇਰੀ ਹੱਤਿਆ ਦੀ ਸਾਜਿਸ਼ ਕਰ ਰਹੇ ਹਨ ਅਤੇ ਉਨ੍ਹਾਂ ਵਿਚ ਸ਼ਾਹ ਵੀ ਸ਼ਾਮਲ ਹੈ। ਮੰਤਰੀ ਸ਼ਾਹ ਨੂੰ ਪਰਵੇਜ਼ ਮੁਸ਼ਰਫ ਦਾ ਵੀ ਕਰੀਬੀ ਮੰਨਿਆ ਜਾਂਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸ਼ਾਹ ਨੇ ਹੀ ਐਬਟਾਬਾਦ ਵਿਚ ਤਿੰਨ ਮੰਜ਼ਿਲਾ ਇਮਾਰਤ ਬਣਾਉਣ ਦਾ ਨਿਰਦੇਸ਼ ਦਿੱਤਾ ਸੀ ਅਤੇ ਇਹ ਉਹੀ ਜਗ੍ਹਾ ਹੈ, ਜਿੱਥੇ ਅਮਰੀਕੀ ਫੌਜ ਨੇ 2011 ਵਿਚ ਲਾਦੇਨ ਨੂੰ ਮਾਰ ਮੁਕਾਇਆ ਸੀ। ਧਿਆਨ ਰਹੇ ਕਿ ਲਾਦੇਨ 9/11 ਹਮਲੇ ਤੋਂ ਬਾਅਦ ਅਮਰੀਕਾ ਦੀ ਵਾਂਟਿਡ ਲਿਸਟ ਵਿਚ ਸੀ।
Check Also
ਜਿੰਦਰ ਨੂੰ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ
ਸੁਰਿੰਦਰ ਨੀਰ ਅਤੇ ਸ਼ਹਿਜ਼ਾਦ ਅਸਲਮ ਦਾ ਵੀ ਕੀਤਾ ਸਨਮਾਨ ਵੈਨਕੂਵਰ/ਬਿਊਰੋ ਨਿਊਜ਼ : ਨਵਾਂ ਸ਼ਹਿਰ ਜ਼ਿਲ੍ਹੇ …