Breaking News
Home / ਪੰਜਾਬ / ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਪਹੁੰਚਾਈ ਜਾ ਰਹੀ ਹੈ ਠੇਸ

ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਪਹੁੰਚਾਈ ਜਾ ਰਹੀ ਹੈ ਠੇਸ

ਰਾਸ਼ਟਰਪਤੀ ਦੀ ਹਾਜ਼ਰੀ ‘ਚ ਮੂਲ ਮੰਤਰ ‘ਤੇ ਹੋਇਆ ਕੱਥਕ ਨਾਚ ਅਤੇ ਸਿਰੀ ਸਾਹਿਬ ਉਤੇ ਲਿਖ ਦਿੱਤਾ ਗਿਆ ‘ਜੈ ਮਾਤਾ ਦੀ’
ਅੰਮ੍ਰਿਤਸਰ/ਬਿਊਰੋ ਨਿਊਜ਼
ਭਾਰਤ ਅਤੇ ਪੰਜਾਬ ਵਿਚ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਚਿੱਲੀ ਦੀ ਰਾਜਧਾਨੀ ਸਾਂਤਿਆਗੋ ਦੇ ਦੌਰੇ ਮੌਕੇ ਸਵਾਗਤੀ ਸਮਾਗਮ ਦੌਰਾਨ ਮੂਲ ਮੰਤਰ ਦੇ ਪਾਠ ‘ਤੇ ਕੱਥਕ ਨਾਚ ਦੀ ਪੇਸ਼ਕਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ‘ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਕਰਦਿਆਂ ਮਾਮਲੇ ਦੀ ਜਾਂਚ ਮੰਗੀ ਹੈ। ਇਸ ਸਬੰਧੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੂੰ ਵੱਡੀ ਗਿਣਤੀ ‘ਚ ਇਤਰਾਜ਼ ਵੀ ਮਿਲੇ।
ਉਧਰ ਦੂਜੇ ਪਾਸੇ ਇਕ ਹੋਰ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਉਹ ਇਹ ਹੈ ਕਿ ਅੰਮ੍ਰਿਤਸਰ ਵਿਚ ਕੜਿਆਂ ਅਤੇ ਕਿਰਪਾਨਾਂ ਦੀਆਂ ਦੁਕਾਨਾਂ ਉਤੇ ‘ਜੈ ਮਾਤਾ ਦੀ’ ਲਿਖਤ ਵਾਲੀਆਂ ਸ੍ਰੀ ਸਾਹਿਬ ਵਿਕ ਰਹੀਆਂ ਹਨ। ਅਜਿਹੀਆਂ ਚਾਲਾਂ ਕਰਕੇ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਐਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਦੀ ਪੜਤਾਲ ਜ਼ਰੂਰ ਕਰਵਾਏਗੀ ਅਤੇ ਉਨ੍ਹਾਂ ਅਜਿਹੀ ਕਾਰਵਾਈ ਨੂੰ ਸਿੱਖਾਂ ਖਿਲਾਫ ਇਕ ਸਾਜਿਸ਼ ਦੱਸਿਆ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …