22.9 C
Toronto
Thursday, September 17, 2026
spot_img
Homeਭਾਰਤਪਵਨ ਬਾਂਸਲ ਦੀ ਜਿੱਤ ਲਈ ਸਾਰੇ ਮਿਲ ਕੇ ਕੰਮ ਕਰਾਂਗੇ : ਡਾ....

ਪਵਨ ਬਾਂਸਲ ਦੀ ਜਿੱਤ ਲਈ ਸਾਰੇ ਮਿਲ ਕੇ ਕੰਮ ਕਰਾਂਗੇ : ਡਾ. ਨਵਜੋਤ ਕੌਰ

ਪਵਨ ਬਾਂਸਲ ਦੀ ਜਿੱਤ ਲਈ ਸਾਰੇ ਮਿਲ ਕੇ ਕੰਮ ਕਰਾਂਗੇ : ਡਾ. ਨਵਜੋਤ ਕੌਰਡਾ. ਨਵਜੋਤ ਕੌਰ ਨੇ ਵੀ ਚੰਡੀਗੜ੍ਹ ਤੋਂ ਕਾਂਗਰਸੀ ਉਮੀਦਵਾਰ ਬਣਨ ਲਈ ਦਾਅਵੇਦਾਰੀ ਕੀਤੀ ਸੀ ਪੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਤੋਂ ਟਿਕਟ ਨਾ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪਵਨ ਬਾਂਸਲ ਸੀਨੀਅਰ ਆਗੂ ਹਨ। ਉਨ੍ਹਾਂ ਨੂੰ ਟਿਕਟ ਮਿਲਿਆ ਹੈ ਅਤੇ ਉਹ ਬਹੁਤ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ ਅਤੇ ਹੁਣ ਉਹ ਪਵਨ ਬਾਂਸਲ ਦੀ ਜਿੱਤ ਲਈ ਚੋਣ ਪ੍ਰਚਾਰ ਵੀ ਕਰਨਗੇ। ਡਾ. ਸਿੱਧੂ ਨੇ ਇਹ ਵੀ ਕਿਹਾ ਕਿ ਸੰਸਦ ਮੈਂਬਰ ਬਣ ਕੇ ਉਹ ਨੌਜਵਾਨਾਂ ਲਈ ਕੰਮ ਕਰਨਾ ਚਾਹੁੰਦੇ ਸਨ ਪਰ ਬਦਕਿਸਮਤੀ ਨਾਲ ਅਜਿਹਾ ਨਹੀਂ ਹੋ ਸਕਿਆ। ਨਵਜੋਤ ਕੌਰ ਸਿੱਧੂ ਨੇ ਚੰਡੀਗੜ੍ਹ ਤੋਂ ਕਾਂਗਰਸੀ ਟਿਕਟ ਲਈ ਦਾਅਵੇਦਾਰੀ ਪੇਸ਼ ਕੀਤੀ ਸੀ ਅਤੇ ਉਨ੍ਹਾਂ ਕਰੀਬ ਦੋ ਮਹੀਨਿਆਂ ਤੋਂ ਕੰਪੇਨ ਵੀ ਚਲਾਈ ਹੋਈ ਸੀ। ਧਿਆਨ ਰਹੇ ਕਿ ਕਾਂਗਰਸ ਨੇ ਪੰਜਾਬ ਤੋਂ ਵੀ 6 ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਗੁਰਦਾਸਪੁਰ ਤੋਂ ਸੁਨੀਲ ਜਾਖੜ, ਪਟਿਆਲਾ ਤੋਂ ਪਰਨੀਤ ਕੌਰ, ਲੁਧਿਆਣਾ ਤੋਂ ਰਵਨੀਤ ਬਿੱਟੂ, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ, ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਅਤੇ ਜਲੰਧਰ ਤੋਂ ਚੌਧਰੀ ਸੰਤੋਖ ਸਿੰਘ ਨੂੰ ਟਿਕਟ ਦੇ ਦਿੱਤੀ ਗਈ ਹੈ।

RELATED ARTICLES
POPULAR POSTS