Breaking News
Home / ਪੰਜਾਬ / ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਹਾਈਕੋਰਟ ਨੇ ਮਨਤਾਰ ਬਰਾੜ ਨੂੰ ਰਾਹਤ ਦਿੰਦਿਆਂ ਗ੍ਰਿਫਤਾਰੀ ‘ਤੇ ਲਗਾਈ ਰੋਕ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਹਾਈਕੋਰਟ ਨੇ ਮਨਤਾਰ ਬਰਾੜ ਨੂੰ ਰਾਹਤ ਦਿੰਦਿਆਂ ਗ੍ਰਿਫਤਾਰੀ ‘ਤੇ ਲਗਾਈ ਰੋਕ

ਚਰਨਜੀਤ ਸ਼ਰਮਾ ਦੀ ਨਿਆਇਕ ਹਿਰਾਸਤ ‘ਚ ਹੋਰ ਵਾਧਾ
ਚੰਡੀਗੜ੍ਹ/ਬਿਊਰੋ ਨਿਊਜ਼
ਕੋਟਕਪੂਰਾ ਦੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਮਨਤਾਰ ਬਰਾੜ ਨੂੰ ਅੰਤਰਿਮ ਜ਼ਮਾਨਤ ਤਾਂ ਦੇ ਦਿੱਤੀ ਗਈ ਹੈ ਪਰ ਹਾਈਕੋਰਟ ਨੇ ਉਨ੍ਹਾਂ ਨੂੰ ਜਾਂਚ ਵਿਚ ਸ਼ਾਮਲ ਹੋ ਕੇ ਵਿਸ਼ੇਸ਼ ਜਾਂਚ ਟੀਮ ਨੂੰ ਸਹਿਯੋਗ ਦੇਣ ਦਾ ਹੁਕਮ ਵੀ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬਰਾੜ ‘ਤੇ ਬਹਿਬਲ ਕਲਾਂ ਵਿਖੇ ਪੁਲਿਸ ਵਲੋਂ ਕੀਤੀ ਗੋਲੀਬਾਰੀ ਦੌਰਾਨ ਆਪਣੇ ਅਹੁਦੇ ਦਾ ਪ੍ਰਭਾਵ ਵਰਤ ਕੇ ਜ਼ਖ਼ਮੀਆਂ ਦੇ ਇਲਾਜ ਵਿਚ ਰੁਕਾਵਟ ਪਾਉਣ ਅਤੇ ਕੋਟਕਪੂਰਾ ਗੋਲੀਬਾਰੀ ਤੋਂ ਪਹਿਲਾਂ ਤੇ ਬਾਅਦ ਵਿਚ ਸਰਕਾਰੀ ਮਸ਼ੀਨਰੀ ਨਾਲ ਫੋਨ ‘ਤੇ ਲਗਾਤਾਰ ਸੰਪਰਕ ਵਿਚ ਰਹਿਣ ਦਾ ਆਰੋਪ ਹੈ।
ਉਧਰ ਦੂਜੇ ਪਾਸੇ ਬਹਿਬਲ ਕਲਾਂ ਤੇ ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਮੋਗਾ ਦੇ ਸਾਬਕਾ ਐਸ.ਪੀ. ਚਰਨਜੀਤ ਸ਼ਰਮਾ ਦੀ ਨਿਆਇਕ ਹਿਰਾਸਤ ਫਰੀਦਕੋਟ ਅਦਾਲਤ ਨੇ 10 ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 12 ਅਪ੍ਰੈਲ ਨੂੰ ਹੋਵੇਗੀ।

Check Also

ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ

ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …