ਜੱਸੀ ਜਸਰਾਜ ਨੇ ਕਿਹਾ – ਪਹਿਲਾਂ ਵਿਦੇਸ਼ਾਂ ‘ਚੋਂ ਆਏ ਫੰਡ ਦਾ ਹਿਸਾਬ ਦੇਣ ਮਾਨ
ਸੰਗਰੂਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਚੋਣ ਦੰਗਲ ਵਿਚ ਆ ਰਹੇ ਧਨਾਢ ਉਮੀਦਵਾਰਾਂ ਨੂੰ ਟੱਕਰ ਦੇਣ ਲਈ ਲੋਕਾਂ ਤੋਂ ਆਰਥਿਕ ਮਦਦ ਮੰਗੀ ਹੈ। ਭਗਵੰਤ ਮਾਨ ਸੰਗਰੂਰ ਤੋਂ ਮੁੜ ਲੋਕ ਸਭਾ ਚੋਣ ਲੜ ਰਹੇ ਹਨ। ਇਸ ਸਬੰਧ ਵਿਚ ਮਾਨ ਨੇ ਫੇਸਬੁੱਕ ‘ਤੇ ਇੱਕ ਵੀਡੀਓ ਪਾਈ ਹੈ, ਜਿਸ ਵਿਚ ਉਨ੍ਹਾਂ ਇਹ ਕਿਹਾ ਹੈ ਕਿ ਧਨਾਢ ਉਮੀਦਵਾਰਾਂ ਨੂੰ ਬਗ਼ੈਰ ਪੈਸੇ ਤੋਂ ਟੱਕਰ ਨਹੀਂ ਦਿੱਤੀ ਜਾ ਸਕਦੀ, ਇਸ ਲਈ ਲੋੜ ਹੈ ਕਿ ਪੰਜਾਬ ਹਿਤੈਸ਼ੀ ਲੋਕ ਆਪਣੀ ਮਿਹਨਤ ਦੀ ਕਮਾਈ ਵਿਚੋਂ ਦਸਵੰਧ ਭੇਜਣ ਤਾਂ ਜੋ ਭ੍ਰਿਸ਼ਟ ਸਿਆਸਤਦਾਨਾਂ ਨੂੰ ਹਰਾ ਕੇ ਇਮਾਨਦਾਰਾਂ ਨੂੰ ਅੱਗੇ ਲਿਆਂਦਾ ਜਾ ਸਕੇ। ਇਸ ਸਬੰਧੀ ਭਗਵੰਤ ਮਾਨ ਨੇ ਆਪਣਾ ਬੈਂਕ ਖ਼ਾਤਾ ਵੀ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਜਦੋਂ ਲੋੜੀਂਦੀ ਰਕਮ ਖ਼ਾਤੇ ਵਿਚ ਆ ਗਈ ਤਾਂ ਸ਼ੁੱਭ ਚਿੰਤਕਾਂ ਨੂੰ ਰੋਕ ਦਿੱਤਾ ਜਾਵੇਗਾ।
ਇਸੇ ਦੌਰਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਪੰਜਾਬ ਜਮਹੂਰੀ ਗਠਜੋੜ ਵਲੋਂ ਚੋਣ ਲੜ ਰਹੇ ਉਮੀਦਵਾਰ ਜੱਸੀ ਜਸਰਾਜ ਨੇ ਕਿਹਾ ਕਿ ਫ਼ੰਡ ਮੰਗਣ ਦੀਆਂ ਗੱਲਾਂ ਕਰਨ ਵਾਲੇ ਮਾਨ, ਪਹਿਲਾਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਵਿਦੇਸ਼ਾਂ ਤੋਂ ਆਏ ਫ਼ੰਡ ਦਾ ਹਿਸਾਬ ਦੇਣ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …