ਤਲਾਸ਼ੀ ਮੁਹਿੰਮ ਜਾਰੀ
ਜੰਮੂ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਲਕਸ਼ਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ 8 ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਹੈ। ਇਹ ਅੱਤਵਾਦੀ ਰਾਨਾਵਰ ਦੇ ਜੰਗਲਾਂ ਵਿਚ ਲੁਕੇ ਹਨ। ਸੁਰੱਖਿਆ ਏਜੰਸੀਆਂ ਕੋਲ ਇਸ ਗੱਲ ਦੀ ਪੁਖਤਾ ਜਾਣਕਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜੰਗਲਾਂ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਵਿਚ ਲੰਘੇ ਸੋਮਵਾਰ ਨੂੰ ਸੁੱਰਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਉੱਚ ਕਮਾਂਡਰ ਸਮੇਤ ਦੋ ਅੱਤਵਾਦੀ ਮਾਰੇ ਗਏ ਸਨ। ਮਾਰੇ ਗਏ ਅੱਤਵਾਦੀਆਂ ਵਿਚੋਂ ਇਕ ਦੀ ਪਛਾਣ ਜੈਸ਼-ਏ-ਮੁਹੰਮਦ ਦੇ ਕਸ਼ਮੀਰ ਘਾਟੀ ਵਿਚ ਉੱਚ ਕਮਾਂਡਰ ਸੈਫਉੱਲਾਹ ਦੇ ਰੂਪ ‘ਚ ਹੋਈ ਹੈ, ਜਦਕਿ ਦੂਜੇ ਦੀ ਅਜੇ ਤੱਕ ਪਛਾਣ ਨਹੀਂ ਹੋਈ ਹੈ। ਇਸੇ ਲਈ ਅੱਜ ਫਿਰ ਅੱਤਵਾਦੀ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਜੰਗਲਾਂ ਵਿਚ ਲੁਕੇ ਹੋਏ ਹਨ। ਖੁਫੀਆ ਏਜੰਸੀਆਂ ਦੀ ਰਿਪੋਰਟ ਮੁਤਾਬਕ ਆਈ. ਐਸ. ਆਈ. ਇਨ੍ਹਾਂ ਅੱਤਵਾਦੀਆਂ ਨੂੰ ਘੁਸਪੈਠ ਕਰਾਉਣ ਲਈ ਮਦਦ ਦੇ ਰਿਹਾ ਹੈ। ਇਸ ਮਦਦ ਵਿਚ ਉਹ ਅੱਤਵਾਦੀਆਂ ਨੂੰ ਹਥਿਆਰ ਵੀ ਦੇ ਰਿਹਾ ਹੈ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …