ਸੁਖਜਿੰਦਰ ਰੰਧਾਵਾ ਨੇ ਮੋਦੀ ਸਰਕਾਰ ਤੇ ਅਕਾਲੀਆਂ ‘ਤੇ ਲਗਾਏ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼ : ਕਰਤਾਰਪੁਰ ਲਾਂਘੇ ਨੂੰ ਲੈ ਕੇ ਇਕ ਵਾਰ ਫਿਰ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸ ਸਬੰਧੀ ਕੈਪਟਨ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ‘ਤੇ ਸਵਾਲ ਚੁੱਕੇ ਹਨ । ਰੰਧਾਵਾ ਨੇ ਕਿਹਾ ਕਿ ਜਾਣ ਬੁਝ ਕੇ ਲਾਂਘੇ ਦੇ ਰਸਤੇ ਵਿਚ ਰੁਕਾਵਟਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ। ਭਾਰਤ ਤੇ ਪਾਕਿਸਤਾਨ ਦਰਮਿਆਨ ਕਰਤਾਰਪੁਰ ਕੌਰੀਡੋਰ ਲਈ ਭਲਕੇ ਹੋਣ ਵਾਲੀ ਬੈਠਕ ਰੱਦ ਹੋਣ ‘ਤੇ ਕੈਪਟਨ ਸਰਕਾਰ ਦੇ ਮੰਤਰੀ ਲੋਹੇ ਲਾਖੇ ਹਨ। ਰੰਧਾਵਾ ਨੇ ਭਾਜਪਾ ਸਰਕਾਰ ‘ਤੇ ਲਾਂਘਾ ਖੁੱਲ੍ਹਣ ਦੇ ਰਾਹ ਵਿੱਚ ਅੜਿੱਚਣ ਪੈਦਾ ਕਰਨ ਦਾ ਆਰੋਪ ਵੀ ਲਾਇਆ। ਉਨ੍ਹਾਂ ਕਿਹਾ ਕਿ ਕਿਹਾ ਕਿ ਕਰਤਾਰਪੁਰ ਗਲਿਆਰੇ ਬਾਰੇ ਭਾਜਪਾ ਸਰਕਾਰ ਦੀ ਨੀਅਤ ਸਾਫ ਨਹੀਂ। ਰੰਧਾਵਾ ਨੇ ਕਿਹਾ ਕਿ ਭਾਜਪਾ ਸਰਕਾਰ ਘੱਟ ਗਿਣਤੀਆਂ ਨੂੰ ਉੱਠਣ ਨਹੀਂ ਦੇਣਾ ਚਾਹੁੰਦੀ ਤੇ ਮੋਦੀ ਸਰਕਾਰ ਖ਼ਾਸ ਤੌਰ ‘ਤੇ ਸਿੱਖਾਂ ਦੇ ਖ਼ਿਲਾਫ਼ ਚੱਲ ਰਹੀ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …