ਇਸਲਾਮਾਬਾਦ : ਪਾਕਿਸਤਾਨ ਨੇ ਸਾਬਕਾ ਆਈ.ਬੀ. ਮੁਖੀ ਏਜਾਜ ਸ਼ਾਹ ਨੂੰ ਰਾਸ਼ਟਰਪਤੀ ਆਰਿਫ ਅਲਵੀ ਨੇ ਸੰਸਦੀ ਮਾਮਲਿਆਂ ਦੇ ਮੰਤਰੀ ਦੇ ਰੂਪ ਵਿਚ ਸਹੁੰ ਚੁਕਾਈ। ਸ਼ਾਹ ‘ਤੇ ਪਾਕਿ ਵਿਚ ਓਸਾਮਾ ਬਿਨ ਲਾਦੇਨ ਦੀ ਮੱਦਦ ਕਰਨ ਦਾ ਅਰੋਪ ਵੀ ਲੱਗ ਚੁੱਕਾ ਹੈ। ਇਸ ਕਦਮ ਤੋਂ ਬਾਅਦ ਇਮਰਾਨ ਖਾਨ ਦੀ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਤਲਖੀ ਵਧ ਗਈ ਹੈ। ਖਾਸ ਤੌਰ ‘ਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਨੇਤਾ ਇਸ ਤੋਂ ਕਾਫੀ ਨਾਰਾਜ਼ ਹਨ। ਮੀਡੀਆ ਰਿਪੋਰਟਾਂ ਦੇ ਮੁਤਾਬਕ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਨੇ ਆਪਣੀ ਮੌਤ ਤੋਂ ਪਹਿਲਾਂ ਕਿਹਾ ਸੀ ਕਿ ਕੁਝ ਲੋਕ ਮੇਰੀ ਹੱਤਿਆ ਦੀ ਸਾਜਿਸ਼ ਕਰ ਰਹੇ ਹਨ ਅਤੇ ਉਨ੍ਹਾਂ ਵਿਚ ਸ਼ਾਹ ਵੀ ਸ਼ਾਮਲ ਹੈ। ਮੰਤਰੀ ਸ਼ਾਹ ਨੂੰ ਪਰਵੇਜ਼ ਮੁਸ਼ਰਫ ਦਾ ਵੀ ਕਰੀਬੀ ਮੰਨਿਆ ਜਾਂਦਾ ਹੈ।
Check Also
ਪਾਕਿਸਤਾਨ ਦੇ ਬਲੋਚਿਸਤਾਨ ਵਿਚ ਬੱਸ ’ਤੇ ਹਮਲਾ – 9 ਵਿਅਕਤੀਆਂ ਦੀ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਕਵੇਟਾ ਤੋਂ ਲਾਹੌਰ ਜਾ ਰਹੀ ਇਕ ਯਾਤਰੀ …