ਬਰੈਂਪਟਨ/ਬਿਊਰੋ ਨਿਊਜ਼ : ਪਿਛਲੇ ਦਿਨੀਂ ਪੀਲ ਰਿਜ਼ਨਲ ਪੁਲਿਸ ਨੇ ਜਿਣਸੀ ਅਪਰਾਧੀ ਮੈਡੀਲਿਨ ਹਾਰਕਸ (ਮੈਥਿਊ ਹਾਰਕਸ) ਨੂੰ ਨਿਗਰਾਨੀ ਨਿਰਦੇਸ਼ਾਂ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ‘ਤੇ ਬਰੈਂਪਟਨ ਤੋਂ ਬਾਹਰ ਭੇਜ ਦਿੱਤਾ। ਰੀਜ਼ਨਲ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਇਸਦਾ ਸਵਾਗਤ ਕਰਦਿਆਂ ਕਿਹਾ ਕਿ ਉਸ ਅਪਰਾਧੀ ਦੇ ਸ਼ਹਿਰ ਵਿੱਚ ਰਹਿਣ ਨਾਲ ਲੋਕਾਂ ਦੀ ਸੁਰੱਖਿਆ ਲਈ ਖਤਰਾ ਪੈਦਾ ਹੋ ਗਿਆ ਸੀ। ਇਸਦੇ ਮੱਦੇਨਜ਼ਰ ਉਨ੍ਹਾਂ ਅਤੇ ਮੇਅਰ ਪੈਟਰਿਕ ਬਰਾਊਨ ਨੇ ਜਨਤਕ ਸੁਰੱਖਿਆ ਮੰਤਰੀ ਰਾਲਫ ਗੁਡਲੇ ਨੂੰ ਪਿਛਲੇ ਮਹੀਨੇ ਪੱਤਰ ਲਿਖ ਕੇ ਹਾਰਕਸ ਨੂੰ ਤੁਰੰਤ ਸ਼ਹਿਰ ਤੋਂ ਬਾਹਰ ਕਰਨ ਲਈ ਕਿਹਾ ਸੀ। ਢਿੱਲੋਂ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੁਲਿਸ ਨੇ ਇਸ ‘ਤੇ ਤੁਰੰਤ ਕਾਰਵਾਈ ਕੀਤੀ।
Home / ਕੈਨੇਡਾ / ਜਿਣਸੀ ਅਪਰਾਧੀ ਮੈਡੀਲਿਨ ਹਾਰਕਸ ਨੂੰ ਬਰੈਂਪਟਨ ਤੋਂ ਬਾਹਰ ਭੇਜਣ ਲਈ ਗੁਰਪ੍ਰੀਤ ਢਿੱਲੋਂ ਨੇ ਕੀਤੀ ਸ਼ਲਾਘਾ
Check Also
ਛੋਟੇ ਬਿਜਨਸਾਂ ਦੇ ਮਾਲਕਾਂ ਦੀ ਸਹਾਇਤਾ ਲਈ ਫੈਡਰਲ ਸਰਕਾਰ ਨੇ ਕੀਤਾ ਨਵਾਂ ਐਲਾਨ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੇ ਛੋਟੇ ਅਤੇ ਮਧਿਅਮ ਵਰਗ ਦੇ ਬਿਜ਼ਨੈਸ ਇਸ ਦੇਸ਼ ਦੀ ਤਰੱਕੀ …