ਟੋਰਾਂਟੋ/ਹਰਜੀਤ ਸਿੰਘ ਬਾਜਵਾ : ਰੋਡ ਟੂਡੇ ਅਤੇ ਟਰੱਕ ਨਿਊਜ਼ ਵੱਲੋਂ ਸਾਂਝੇ ਤੌਰ ‘ਤੇ ਟਰੱਕਾਂ ਨਾਲ ਸਬੰਧਤ ਵੱਖ-ਵੱਖ ਨੌਕਰੀਆਂ ਸਬੰਧੀ ਇੱਕ ਮੁਫਤ ਮੇਲਾ 6 ਅਪ੍ਰੈਲ ਸਨਿੱਚਰਵਾਰ ਨੂੰ ਮਿਸੀਸਾਗਾ ਦੇ ਇੰਟਰਨੈਸ਼ਨਲ ਸੈਂਟਰ (ਨੇੜੇ ਏਅਰਪੋਰਟ ਰੋਡ ਐਂਡ ਡੈਰੀ) ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਮਨਨ ਗੁਪਤਾ ਨੇ ਦੱਸਿਆ ਕਿ ਇਸ ਮੌਕੇ ਜਿੱਥੇ ਟਰੱਕਾਂ ਨਾਲ ਸਬੰਧਤ ਸੈਂਕੜੇ ਹੀ ਕੰਪਨੀਆਂ ਦੇ ਨੁਮਾਇੰਦੇ ਇੱਥੇ ਨੌਕਰੀਆਂ ਸਬੰਧੀ ਜਾਣਕਾਰੀ ਦੇਣ ਲਈ ਪਹੁੰਚਣਗੇ। ਮਨਿਸਟਰੀ ਆਫ ਟਰਾਂਸਪੋਰਟ, ਪੁਲਿਸ ਅਤੇ ਪਬਲਿਕ ਸੁਰੱਖਿਆ ਸਬੰਧੀ ਕੰਮ ਕਰਨ ਵਾਲੀਆਂ ਵੱਖ-ਵੱਖ ਸੰਸਥਾਵਾਂ ਦੇ ਅਧਿਕਾਰੀ ਵੀ ਮੌਜੂਦ ਹੋਣਗੇ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …