ਜੱਸੀ ਜਸਰਾਜ ਨੇ ਕਿਹਾ – ਪਹਿਲਾਂ ਵਿਦੇਸ਼ਾਂ ‘ਚੋਂ ਆਏ ਫੰਡ ਦਾ ਹਿਸਾਬ ਦੇਣ ਮਾਨ
ਸੰਗਰੂਰ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਚੋਣ ਦੰਗਲ ਵਿਚ ਆ ਰਹੇ ਧਨਾਢ ਉਮੀਦਵਾਰਾਂ ਨੂੰ ਟੱਕਰ ਦੇਣ ਲਈ ਲੋਕਾਂ ਤੋਂ ਆਰਥਿਕ ਮਦਦ ਮੰਗੀ ਹੈ। ਭਗਵੰਤ ਮਾਨ ਸੰਗਰੂਰ ਤੋਂ ਮੁੜ ਲੋਕ ਸਭਾ ਚੋਣ ਲੜ ਰਹੇ ਹਨ। ਇਸ ਸਬੰਧ ਵਿਚ ਮਾਨ ਨੇ ਫੇਸਬੁੱਕ ‘ਤੇ ਇੱਕ ਵੀਡੀਓ ਪਾਈ ਹੈ, ਜਿਸ ਵਿਚ ਉਨ੍ਹਾਂ ਇਹ ਕਿਹਾ ਹੈ ਕਿ ਧਨਾਢ ਉਮੀਦਵਾਰਾਂ ਨੂੰ ਬਗ਼ੈਰ ਪੈਸੇ ਤੋਂ ਟੱਕਰ ਨਹੀਂ ਦਿੱਤੀ ਜਾ ਸਕਦੀ, ਇਸ ਲਈ ਲੋੜ ਹੈ ਕਿ ਪੰਜਾਬ ਹਿਤੈਸ਼ੀ ਲੋਕ ਆਪਣੀ ਮਿਹਨਤ ਦੀ ਕਮਾਈ ਵਿਚੋਂ ਦਸਵੰਧ ਭੇਜਣ ਤਾਂ ਜੋ ਭ੍ਰਿਸ਼ਟ ਸਿਆਸਤਦਾਨਾਂ ਨੂੰ ਹਰਾ ਕੇ ਇਮਾਨਦਾਰਾਂ ਨੂੰ ਅੱਗੇ ਲਿਆਂਦਾ ਜਾ ਸਕੇ। ਇਸ ਸਬੰਧੀ ਭਗਵੰਤ ਮਾਨ ਨੇ ਆਪਣਾ ਬੈਂਕ ਖ਼ਾਤਾ ਵੀ ਦਿੱਤਾ ਹੈ। ਇਸੇ ਦੌਰਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਪੰਜਾਬ ਜਮਹੂਰੀ ਗਠਜੋੜ ਵਲੋਂ ਚੋਣ ਲੜ ਰਹੇ ਉਮੀਦਵਾਰ ਜੱਸੀ ਜਸਰਾਜ ਨੇ ਕਿਹਾ ਕਿ ਫ਼ੰਡ ਮੰਗਣ ਦੀਆਂ ਗੱਲਾਂ ਕਰਨ ਵਾਲੇ ਮਾਨ, ਪਹਿਲਾਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਵਿਦੇਸ਼ਾਂ ਤੋਂ ਆਏ ਫ਼ੰਡ ਦਾ ਹਿਸਾਬ ਦੇਣ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …