1.7 C
Toronto
Wednesday, January 7, 2026
spot_img
Homeਪੰਜਾਬਹਾਈਕੋਰਟ ਵੱਲੋਂ ਮੰਤਰੀ ਭਾਰਤ ਭੂਸ਼ਣ ਆਸ਼ੂ ਤਲਬ

ਹਾਈਕੋਰਟ ਵੱਲੋਂ ਮੰਤਰੀ ਭਾਰਤ ਭੂਸ਼ਣ ਆਸ਼ੂ ਤਲਬ

ਲੁਧਿਆਣਾ : ਨਗਰ ਸੁਧਾਰ ਟਰੱਸਟ ਦੇ ਅਧਿਕਾਰੀ ਨੂੰ ਫੋਨ ‘ਤੇ ਧਮਕੀਆਂ ਦੇਣ ਅਤੇ ਹਾਈ ਕੋਰਟ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਰਹਿਣ ਮਗਰੋਂ ਹੁਣ ਪੰਜਾਬ ਹਰਿਆਣਾ ਹਾਈ ਕੋਰਟ ਨੇ ਆਸ਼ੂ ਨੂੰ 2 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਲੁਧਿਆਣਾ ਦੇ ਭਾਈ ਰਣਧੀਰ ਸਿੰਘ ਨਗਰ ਵਿੱਚ ਸਰਕਾਰੀ ਜ਼ਮੀਨ ਨੂੰ ਜਾਂਦੀ ਸੜਕ ਦੀ ਉਸਾਰੀ ਕਰਨ ਵਿੱਚ ਅੜਿੱਕਾ ਬਣੇ ਮੰਤਰੀ ਆਸ਼ੂ ਅਤੇ ਨਗਰ ਸੁਧਾਰ ਟਰੱਸਟ ਦੇ ਕਾਰਜਕਾਰੀ ਇੰਜਨੀਅਰ ਰਾਕੇਸ਼ ਗਰਗ ਦੀ ਵਾਇਰਲ ਹੋਈ ਆਡੀਓ ਦੇ ਮਾਮਲੇ ਵਿੱਚ ਇਥੋਂ ਦੀ ਸਮਾਜ ਸੇਵੀ ਸੰਸਥਾ ਮਹਾਂ ਸਭਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ। ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਆਸ਼ੂ ਅਤੇ ਲੁਧਿਆਣਾ ਦੇ ਇੱਕ ਟਰਾਂਸਪੋਰਟਰ ਨੂੰ ਸੰਮਨ ਭੇਜ ਕੇ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ।

RELATED ARTICLES
POPULAR POSTS