ਲੋਕ ਸਭਾ ਚੋਣਾਂ ਜਿੱਤਣ ਲਈ ਬਾਬਾ ਗੁਰਿੰਦਰ ਸਿੰਘ ਢਿੱਲੋਂ ਕੋਲੋ ਲਿਆ ਅਸ਼ੀਰਵਾਦ
ਅੰਮ੍ਰਿਤਸਰ/ਬਿਊਰੋ ਨਿਊਜ਼ : ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਪੰਜਾਬ ਵਿਚ ਸਿਆਸੀ ਹਲਚਲ ਵਧਦੀ ਜਾ ਰਹੀ ਹੈ। ਇਸੇ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੈਲੀਕਾਪਟਰ ਰਾਹੀਂ ਡੇਰਾ ਰਾਧਾ ਸਵਾਮੀ ਸਤਸੰਗ ਬਿਆਸ ਪਹੁੰਚੇ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਸਨ। ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਤੇ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਆਸ਼ੀਰਵਾਦ ਪ੍ਰਾਪਤ ਕੀਤਾ। ਕੈਪਟਨ ਅਮਰਿੰਦਰ ਸਿੰਘ ਕਰੀਬ 2 ਘੰਟੇ ਡੇਰੇ ਵਿਚ ਰਹੇ ਜਿਸ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਵਾਪਸ ਚਲੇ ਗਏ। ਜ਼ਿਕਰਯੋਗ ਹੈ ਕਿ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਕਿਸੇ ਵੀ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕਰਦਾ ਹੈ ਪਰ ਵਿਧਾਨ ਸਭਾ ਜਾਂ ਲੋਕ ਸਭਾ ਚੋਣ ਹੋਵੇ ਡੇਰੇ ਵਿਚ ਸਿਆਸੀ ਆਗੂਆਂ ਦਾ ਆਉਣ-ਜਾਣਾ ਲੱਗਾ ਰਹਿੰਦਾ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …