Breaking News
Home / ਭਾਰਤ / ਰੈਨਬੈਕਸੀ ਦੇ ਸਾਬਕਾ ਮਾਲਕਾਂ ਮਾਲਵਿੰਦਰ ਤੇ ਸ਼ਵਿੰਦਰ ਖ਼ਿਲਾਫ਼ ਮਾਣਹਾਨੀ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਕਰੇਗਾ ਸੁਣਵਾਈ

ਰੈਨਬੈਕਸੀ ਦੇ ਸਾਬਕਾ ਮਾਲਕਾਂ ਮਾਲਵਿੰਦਰ ਤੇ ਸ਼ਵਿੰਦਰ ਖ਼ਿਲਾਫ਼ ਮਾਣਹਾਨੀ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਕਰੇਗਾ ਸੁਣਵਾਈ

ਦੋਸ਼ ਸਾਬਤ ਹੋਣਗੇ ਤਾਂ ਭੇਜੇ ਜਾਣਗੇ ਜੇਲ੍ਹ
ਨਵੀਂ ਦਿੱਲੀ/ਬਿਊਰੋ ਨਿਊਜ਼
ਮਸ਼ਹੂਰ ਭਾਰਤੀ ਕੰਪਨੀ ਰੈਨਬੈਕਸੀ ਦੇ ਸਾਬਕਾ ਮਾਲਕਾਂ ਦੇ ਖ਼ਿਲਾਫ਼ ਮਾਣਹਾਨੀ ਮਾਮਲੇ ‘ਤੇ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਤਿਆਰ ਹੋ ਗਿਆ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਬੈਂਚ ਨੇ ਕਿਹਾ ਹੈ ਕਿ ਉਹ 11 ਅਪ੍ਰੈਲ ਨੂੰ ਰੈਨਬੈਕਸੀ ਦੇ ਸਾਬਕਾ ਮਾਲਕਾਂ ਮਾਲਵਿੰਦਰ ਅਤੇ ਸ਼ਵਿੰਦਰ ਸਿੰਘ ਦੇ ਖ਼ਿਲਾਫ਼ ਮਾਣਹਾਨੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਹੈ ਕਿ ਜੇਕਰ ਇਹ ਦੋਵੇਂ ਭਰਾ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਸਾਲ 2008 ਵਿੱਚ ਦਾਈਚੀ ਨੇ ਮਾਲਵਿੰਦਰ ਸਿੰਘ ਤੇ ਸ਼ਿਵਿੰਦਰ ਸਿੰਘ ਕੋਲੋਂ ਰੈਨਬੈਕਸੀ ਨੂੰ ਖਰੀਦ ਲਿਆ ਸੀ। ਬਾਅਦ ਵਿੱਚ ਉਸ ਨੇ ਇਲਜ਼ਾਮ ਲਾਇਆ ਕਿ ਦੋਵਾਂ ਭਰਾਵਾਂ ਨੇ ਉਸ ਕੋਲੋਂ ਰੈਨਬੈਕਸੀ ਦੀ ਅਹਿਮ ਜਾਣਕਾਰੀ ਲੁਕਾ ਕੇ ਰੱਖੀ। ਹੁਣ ਕੰਪਨੀ ਦੋਵਾਂ ਕੋਲੋਂ 4 ਹਜ਼ਾਰ ਕਰੋੜ ਰੁਪਏ ਦੇ ਜ਼ੁਰਮਾਨੇ ਦੀ ਮੰਗ ਕਰ ਰਹੀ ਹੈ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …