ਕਿਹਾ – ਸੀਨੀਅਰਾਂ ਦੀ ਸਲਾਹ ਨਾ ਮੰਨਣਾ ਸ਼ਰਮਨਾਕ
ਨਵੀਂ ਦਿੱਲੀ/ਬਿਊਰੋ ਨਿਊਜ਼
ਗੁਜਰਾਤ ਦੇ ਗਾਂਧੀਨਗਰ ਤੋਂ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਟਿਕਟ ਨਹੀਂ ਦਿੱਤੀ ਅਤੇ ਹੁਣ ਕਈ ਦਿਨਾਂ ਬਾਅਦ ਅਡਵਾਨੀ ਨੇ ਚੁੱਪੀ ਤੋੜੀ ਹੈ। ਉਨ੍ਹਾਂ ਆਪਣੇ ਬਲਾਗ ਵਿਚ ਲਿਖਿਆ ਕਿ ਉਨ੍ਹਾਂ ਲਈ ਸਭ ਤੋਂ ਪਹਿਲਾਂ ਦੇਸ਼ ਹੈ, ਫਿਰ ਪਾਰਟੀ ਅਤੇ ਉਸ ਤੋਂ ਬਾਅਦ ਖੁਦ ਹਨ। ਇਸੇ ਬਲਾਗ ਵਿਚ ਉਨ੍ਹਾਂ ਨੇ ਇਹ ਵੀ ਲਿਖਿਆ ਕਿ ਜੋ ਵੀ ਪਾਰਟੀ ਜਾਂ ਵਿਅਕਤੀ ਸਾਡੇ ਵਿਰੋਧ ਵਿਚ ਹੈ, ਅਸੀਂ ਉਨ੍ਹਾਂ ਨੂੰ ਕਦੇ ਵੀ ਵਿਰੋਧੀ ਦੀ ਨਜ਼ਰ ਨਾਲ ਨਹੀਂ ਦੇਖਦੇ।
ਅਡਵਾਨੀ ਦੇ ਬਲਾਗ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਭਾਜਪਾ ‘ਤੇ ਕੁਮੈਂਟ ਕਰਨੇ ਸ਼ੁਰੂ ਕਰ ਦਿੱਤੇ ਹਨ। ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਨੇ ਵੀ ਅਡਵਾਨੀ ਦੇ ਬਹਾਨੇ ਭਾਜਪਾ ‘ਤੇ ਨਿਸ਼ਾਨਾ ਲਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਸੀਨੀਅਰ ਦੀ ਸਲਾਹ ਨੂੰ ਨਹੀਂ ਮੰਨਦੇ ਤਾਂ ਇਹ ਬਹੁਤ ਹੀ ਸ਼ਰਮਨਾਕ ਹੈ। ਰਾਬਰਟ ਵਾਡਰਾ ਨੇ ਕਿਹਾ ਕਿ ਭਾਜਪਾ ਨੇ ਆਪਣੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਭੁਲਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਡਵਾਨੀ ਵਰਗੇ ਆਗੂਆਂ ਨੇ ਹੀ ਭਾਜਪਾ ਨੂੰ ਮਜ਼ਬੂਤ ਕੀਤਾ ਹੈ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …