Breaking News
Home / ਪੰਜਾਬ / ‘ਆਪ’ ਪੰਜਾਬ ਵਿਚ ਪਿਛਲੀ ਵਾਰ ਨਾਲੋਂ ਜ਼ਿਆਦਾ ਸੀਟਾਂ ਜਿੱਤੇਗੀ : ਭਗਵੰਤ ਮਾਨ

‘ਆਪ’ ਪੰਜਾਬ ਵਿਚ ਪਿਛਲੀ ਵਾਰ ਨਾਲੋਂ ਜ਼ਿਆਦਾ ਸੀਟਾਂ ਜਿੱਤੇਗੀ : ਭਗਵੰਤ ਮਾਨ

ਕਿਹਾ -ਮੋਦੀ ਸਰਕਾਰ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ
ਖੰਨਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖੇ ਹਮਲੇ ਕੀਤੇ। ਭਗਵੰਤ ਮਾਨ ਨੇ ਖੰਨਾ ਵਿਚ ਕਿਹਾ ਕਿ ਜੋ 2014 ਵਿਚ ਚਾਹ ਵਾਲਾ ਸੀ ਹੁਣ ਚੌਕੀਦਾਰ ਬਣ ਕੇ ਵੋਟਾਂ ਠੱਗਣ ਆ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਹੁਣ ਰਾਹੁਲ ਗਾਂਧੀ ਨੇ ਮੋਦੀ ਵਾਂਗ ਜੁਮਲੇਬਾਜੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਦੇ 72 ਹਜ਼ਾਰ ਰੁਪਏ ਵੀ ਉਨ੍ਹਾਂ ਖਾਤਿਆਂ ਵਿਚ ਹੀ ਆਉਣਗੇ ਜਿਨ੍ਹਾਂ ਵਿਚ ਮੋਦੀ ਦੇ 15 ਲੱਖ ਆਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਪੰਜਾਬ ਵਿਚੋਂ ਪਿਛਲੀ ਵਾਰ ਨਾਲੋਂ ਜ਼ਿਆਦਾ ਸੀਟਾਂ ਜਿੱਤ ਰਹੀ ਹੈ। ਜ਼ਿਕਰਯੋਗ ਹੈ ਕਿ ਮਾਨ ਇੱਥੇ ਆਮ ਆਦਮੀ ਪਾਰਟੀ ਦੇ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਲਜਿੰਦਰ ਸਿੰਘ ਚੌਂਦਾ ਦੀ ਚੋਣ ਮੁਹਿੰਮ ਦਾ ਉਦਘਾਟਨ ਕਰਨ ਅਤੇ ਉਨ੍ਹਾਂ ਦੇ ਮੁੱਖ ਦਫ਼ਤਰ ਨੂੰ ਸ਼ੁਰੂ ਕਰਨ ਆਏ ਸਨ।

Check Also

ਦਿੱਲੀ ਕਿਸਾਨ ਮੋਰਚੇ ’ਚੋਂ ਪਰਤੇ ਪਿੰਡ ਮੱਤਾ ਦੇ ਕਿਸਾਨ ਦਰਸ਼ਨ ਸਿੰਘ ਦੀ ਗਈ ਜਾਨ

ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮੱਤਾ ਦੇ ਬਜ਼ੁਰਗ ਕਿਸਾਨ ਦੀ ਦਿੱਲੀ ਮੋਰਚੇ ਤੋਂ ਪਰਤਣ …