ਮਿਲ ਕੇ ਲੜ ਸਕਦੇ ਹਨ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼
ਅਗਾਮੀ ਲੋਕ ਸਭਾ ਚੋਣਾਂ ਲਈ ਦਿੱਲੀ ਅਤੇ ਹਰਿਆਣਾ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚ ਸਹਿਮਤੀ ਬਣ ਜਾਵੇਗੀ। ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕਾਂਗਰਸ ਪਾਰਟੀ ਨਾਲ ਗੱਠਜੋੜ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ‘ਆਪ’ ਦੇ ਸੀਨੀਅਰ ਆਗੂ ਐਚ.ਐਸ. ਫੂਲਕਾ ਨੇ ਕਿਹਾ ਸੀ ਕਿ ਜੇਕਰ ‘ਆਪ’ ਦਾ ਕਾਂਗਰਸ ਪਾਰਟੀ ਨਾਲ ਸਮਝੌਤਾ ਹੁੰਦਾ ਹੈ ਤਾਂ ਉਹ ਆਮ ਆਦਮੀ ਪਾਰਟੀ ਤੋਂ ਪਾਸੇ ਹੋ ਜਾਣਗੇ।
ਜਾਣਕਾਰੀ ਮਿਲ ਰਹੀ ਹੈ ਕਿ ਕਾਂਗਰਸ ਨੂੰ ਦਿੱਲੀ ਵਿਚ ਤਿੰਨ ਸੀਟਾਂ ਮਿਲਣੀਆਂ ਅਤੇ ਚਾਰ ਸੀਟਾਂ ‘ਤੇ ਆਮ ਆਦਮੀ ਪਾਰਟੀ ਚੋਣ ਲੜੇਗੀ। ਇਸੇ ਤਰ੍ਹਾਂ ਹਰਿਆਣਾ ਵਿਚ ਆਮ ਆਦਮੀ ਪਾਰਟੀ ਦੋ ਸੀਟਾਂ ਦੀ ਮੰਗ ਕਰ ਰਹੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …