ਪੰਜਾਬ ਡੈਮੋਕਰੇਟਿਕ ਅਲਾਇੰਸ ਨੇ ਸਿਮਰਜੀਤ ਬੈਂਸ ਨੂੰ ਲੁਧਿਆਣਾ ਤੋਂ ਦਿੱਤੀ ਟਿਕਟ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਪਰਮਿੰਦਰ ਸਿੰਘ ਢੀਂਡਸਾ ਦੀ ਉਮੀਦਵਾਰੀ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚਰਚਾਵਾਂ ਚੱਲ ਰਹੀਆਂ ਸਨ ਅਤੇ ਪਰਮਿੰਦਰ ਸਿੰਘ ਢੀਂਡਸਾ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦਾ ਪੁੱਤਰ ਪਰਮਿੰਦਰ ਢੀਂਡਸਾ ਅਕਾਲੀ ਦਲ ਦੀ ਟਿਕਟ ‘ਦੇ ਚੋਣ ਲੜੇਗਾ ਤਾਂ ਉਹ ਉਸ ਲਈ ਚੋਣ ਪ੍ਰਚਾਰ ਨਹੀਂ ਕਰਨਗੇ। ਧਿਆਨ ਰਹੇ ਕਿ ਪਰਮਿੰਦਰ ਸਿੰਘ ਢੀਂਡਸਾ ਦਾ ਮੁਕਾਬਲਾ ‘ਆਪ’ ਉਮੀਦਵਾਰ ਭਗਵੰਤ ਮਾਨ ਨਾਲ ਹੋਣਾ ਹੈ ਅਤੇ ਕਾਂਗਰਸ ਪਾਰਟੀ ਨੇ ਸੰਗਰੂਰ ਤੋਂ ਹਾਲੇ ਤੱਕ ਉਮੀਦਵਾਰ ਦਾ ਐਲਾਨ ਨਹੀਂ ਕੀਤਾ। ਪੰਜਾਬ ਡੈਮੋਕਰੇਟਿਕ ਅਲਾਇੰਸ ਨੇ ਜੱਸੀ ਜਸਰਾਜ ਨੂੰ ਸੰਗਰੂਰ ਤੋਂ ਟਿਕਟ ਦਿੱਤੀ ਹੈ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਡੈਮੋਕਰੇਟਿਕ ਅਲਾਇੰਸ ਵਲੋਂ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …