ਪਟਿਆਲਾ/ਬਿਊਰੋ ਨਿਊਜ਼
ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਤੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਆਹਮੋ-ਸਾਹਮਣੇ ਹੋ ਗਏ ਹਨ। ਧੁੰਮਾਂ ਵੱਲੋਂ ਉਠਾਏ ਸਵਾਲਾਂ ਦਾ ਜਵਾਬ ਢੱਡਰੀਆਂ ਵਾਲੇ ਨੇ ਦੇ ਦਿੱਤਾ ਹੈ। ਢੱਡਰੀਆਂ ਵਾਲੇ ਨੇ ਕਿਹਾ ਹੈ ਕਿ ਧੁੰਮਾ ਨੇ ਇਸ ਵਿਵਾਦ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਤਾਂ ਸਿਰਫ ਜਵਾਬ ਹੀ ਦਿੱਤਾ ਸੀ।
ਧੁੰਮਾਂ ਵੱਲੋਂ ਭਰਾ ਮਾਰੂ ਜੰਗ ਸ਼ੁਰੂ ਕਰਨ ਦੇ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਢੱਡਰੀਆਂ ਵਾਲਾ ਨੇ ਆਖਿਆ ਹੈ ਕਿ ਉਨ੍ਹਾਂ ਵੱਲੋਂ ਕਦੇ ਵੀ ਟਕਸਾਲ ਦਾ ਵਿਰੋਧ ਨਹੀਂ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਪਹਿਲਾਂ ਕੋਈ ਬਿਆਨਬਾਜ਼ੀ ਸ਼ੁਰੂ ਨਹੀਂ ਕੀਤੀ ਗਈ। ਢੱਡਰੀਆਂ ਵਾਲਾ ਨੇ ਆਖਿਆ ਕਿ ਸਭ ਤੋਂ ਪਹਿਲਾਂ ਧੁੰਮਾ ਨੇ ਉਨ੍ਹਾਂ ਦੇ ਕਿਰਦਾਰ, ਪ੍ਰਚਾਰ ਤੇ ਉਨ੍ਹਾਂ ਦੀ ਦਸਤਾਰ ‘ਤੇ ਹਮਲਾ ਕੀਤਾ। ਇਸ ਦੇ ਜਵਾਬ ਵਿੱਚ ਉਨ੍ਹਾਂ ਵੱਲੋਂ ਹਰਨਾਮ ਸਿੰਘ ਧੁੰਮਾ ਨੂੰ ਜਵਾਬ ਦਿੱਤਾ ਗਿਆ। ਉਨ੍ਹਾਂ ਹਰਨਾਮ ਸਿੰਘ ਧੁੰਮਾ ਨੂੰ ਆਖਿਆ ਸੀ ਕਿ ਉਨ੍ਹਾਂ ਦਾ ਕੰਮ ਸਿੱਖੀ ਦਾ ਪ੍ਰਚਾਰ ਕਰਨਾ ਸੀ ਪਰ ਪ੍ਰਚਾਰ ਨੂੰ ਛੱਡ ਕੇ ਧੱਕੇ ਤੇ ਕਬਜ਼ੇ ਸ਼ੁਰੂ ਕਰ ਦਿੱਤੇ ਗਏ ਤੇ ਧੁੰਮਾ ਨੂੰ ਅਜਿਹੀ ਭਾਸ਼ਾ ਨਹੀਂ ਵਰਤਣੀ ਚਾਹੀਦੀ ਸੀ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …