ਸੀ.ਬੀ.ਆਈ. ਨੇ ਕਿਹਾ – ਜੇਕਰ ਸੱਜਣ ਨੂੰ ਜ਼ਮਾਨਤ ਮਿਲੀ ਤਾਂ ਇਹ ਨਿਆਂ ਨਾਲ ਮਜ਼ਾਕ ਹੋਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਸੀ.ਬੀ.ਆਈ. ਨੂੰ 1984 ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਸੱਜਣ ਕੁਮਾਰ ਵਿਰੁੱਧ ਚੱਲ ਰਹੇ ਕੇਸ ਦੀ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਕ ਹੋਰ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਹੁਣ ਸੁਣਵਾਈ 15 ਅਪ੍ਰੈਲ ਨੂੰ ਹੋਵੇਗੀ। ਸੀ.ਬੀ.ਆਈ. ਨੇ ਅਦਾਲਤ ਵਿੱਚ ਸੱਜਣ ਕੁਮਾਰ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਉਹ 1984 ਵਿੱਚ ਹੋਏ ਸਿੱਖ ਕਤਲੇਆਮ ਦਾ ਮੁੱਖ ਸਾਜ਼ਿਸ਼ਘਾੜਾ ਸੀ। ਸੀਬੀਆਈ ਨੇ ਕਿਹਾ ਕਿ ਜੇ ਸੱਜਣ ਕੁਮਾਰ ਨੂੰ ਜ਼ਮਾਨਤ ਦਿੱਤੀ ਗਈ ਤਾਂ ਉਹ ਨਿਆਂ ਨਾਲ ਮਜ਼ਾਕ ਹੋਏਗਾ। ਧਿਆਨ ਰਹੇ ਕਿ ਸੱਜਣ ਕੁਮਾਰ ਦੇ ਕੇਸ ਦੀ ਅਗਲੀ ਸੁਣਵਾਈ 15 ਅਪਰੈਲ ਨੂੰ ਹੋਣੀ ਹੈ। ਸੱਜਣ ਕੁਮਾਰ ਦਿੱਲੀ ਦੇ ਛਾਉਣੀ ਇਲਾਕੇ ਵਿੱਚ ਪੰਜ ਸਿੱਖਾਂ ਦੇ ਕਤਲ ਤੇ ਗੁਰਦੁਆਰੇ ਨੂੰ ਸਾੜਨ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਸੀ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …