ਪਰਨੀਤ ਕੌਰ ਨੇ ਕਿਹਾ – ਰਣਦੀਪ ਸਿੰਘ ਨਾਂ ਦੇ ਗੈਂਗਸਟਰ ਨੂੰ ਕਿਸੇ ਵੀ ਕੀਮਤ ‘ਤੇ ਪਾਰਟੀ ਦਾ ਮੈਂਬਰ ਬਣਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ
ਪਟਿਆਲਾ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਵਿਚ ਇਕ ਗੈਂਗਸਟਰ ਦੀ ਸਮੂਲੀਅਤ ਚਰਚਾ ਦਾ ਵਿਸ਼ਾ ਬਣ ਗਈ ਹੈ। ਧਿਆਨ ਰਹੇ ਕਿ ਇੱਕ ਨਾਮੀ ਗੈਂਗਸਟਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ ਤੇ ਉਸ ਨੇ ਲੰਘੇ ਕੱਲ੍ਹ ਐਤਵਾਰ ਨੂੰ ਕਾਂਗਰਸ ਪਾਰਟੀ ਦੀ ਰੈਲੀ ਦੌਰਾਨ ਪਟਿਆਲਾ ਤੋਂ ਉਮੀਦਵਾਰ ਪਰਨੀਤ ਕੌਰ ਨਾਲ ਸਟੇਜ ਵੀ ਸਾਂਝੀ ਕਰ ਲਈ। ਇਸ ਨਾਲ ਜਿੱਥੇ ਕਾਂਗਰਸ ਪਾਰਟੀ ਵਿੱਚ ਭੂਚਾਲ ਆ ਗਿਆ ਹੈ, ਉੱਥੇ ਵਿਰੋਧੀ ਪਾਰਟੀਆਂ ਨੂੰ ਕਾਂਗਰਸ ਦੀ ਆਲੋਚਨਾ ਕਰਨ ਦਾ ਮੌਕਾ ਵੀ ਮਿਲ ਗਿਆ। ਇਹ ਗੈਂਗਸਟਰ ਰਣਦੀਪ ਸਿੰਘ ਪਿੰਡ ਬਰਾਨ ਦਾ ਰਹਿਣ ਵਾਲਾ ਹੈ ਤੇ ਇਸ ਵੇਲੇ ਉਹ ਜ਼ਮਾਨਤ ‘ਤੇ ਚੱਲ ਰਿਹਾ ਹੈ। ਰਣਦੀਪ ਸਿੰਘ ਖਰੌੜ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਸਾਰੀਆਂ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਪੀਡੀਏ ਨੇ ਕਾਂਗਰਸ ਤੇ ਪਰਨੀਤ ਕੌਰ ਵਿਰੁੱਧ ਆਪਣਾ ਮੋਰਚਾ ਕੱਸ ਲਿਆ ਹੈ। ਅਕਾਲੀ ਦਲ ਦੇ ਪਟਿਆਲਾ ਤੋਂ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦਾ ਕਹਿਣਾ ਹੈ ਕਿ ਕਾਂਗਰਸ ਵਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਇਸ ਸਬੰਧੀ ਪਰਨੀਤ ਕੌਰ ਨੇ ਕਿਹਾ ਕਿ ਰਣਦੀਪ ਸਿੰਘ ਨਾਂ ਦੇ ਗੈਂਗਸਟਰ ਨੂੰ ਕਿਸੇ ਵੀ ਕੀਮਤ ‘ਤੇ ਕਾਂਗਰਸ ਦਾ ਮੈਂਬਰ ਬਣਿਆ ਰਹਿਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …