ਕਿਹਾ – ਕਾਂਗਰਸ ਪਾਰਟੀ ਨੇ ਸਾਡੇ ਕੀਤਾ ਧੋਖਾ
ਹੁਸ਼ਿਆਰਪੁਰ/ਬਿਊਰੋ ਨਿਊਜ਼
ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਵੀ ਹੁੰਦੇ ਜਾ ਰਹੇ ਹਨ। ਇਸ ਦੇ ਚੱਲਦਿਆਂ ਨਰਾਜ਼ ਆਗੂਆਂ ਦੇ ਤੇਵਰ ਵੀ ਤਿੱਖੇ ਹੋ ਰਹੇ ਹਨ। ਇਸੇ ਤਹਿਤ ਹੁਸ਼ਿਆਰਪੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਨੇ ਡਾ. ਰਾਜ ਕੁਮਾਰ ਨੂੰ ਉਮੀਦਵਾਰ ਬਣਾਇਆ ਤੇ ਟਿਕਟ ਦੀ ਆਸ ਲਗਾਈ ਬੈਠੀ ਬੀਬੀ ਸੰਤੋਸ਼ ਚੌਧਰੀ ਨੇ ਹੁਣ ਬਗਾਵਤ ਦਾ ਝੰਡਾ ਚੁੱਕ ਲਿਆ ਹੈ। ਸਾਬਕਾ ਸੰਸਦ ਮੈਬਰ ਸੰਤੋਸ਼ ਚੌਧਰੀ ਨੇ ਕਾਂਗਰਸ ਪਾਰਟੀ ਖਿਲਾਫ ਭੜਾਸ ਕੱਢਦਿਆਂ ਕਿਹਾ ਕਿ ਪਾਰਟੀ ਨੇ ਪਹਿਲਾਂ ਉਨ੍ਹਾਂ ਦੇ ਪਤੀ ਤੇ ਹੁਣ ਉਨ੍ਹਾਂ ਨੂੰ ਵੀ ਦਰਕਿਨਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਕਹਿਣਗੇ ਤਾਂ ਉਹ ਆਜ਼ਾਦ ਚੋਣ ਲੜਨ ਲਈ ਤਿਆਰ ਹਨ। ਅੱਜ ਡਾ. ਰਾਜ ਕੁਮਾਰ ਤੇ ਜ਼ਿਲ੍ਹਾ ਕਾਂਗਰਸ ਦੇ ਸਮੂਹ ਅਹੁਦੇਦਾਰਾਂ ਵੱਲੋਂ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਿਲ੍ਹਾ ਭਰ ਦੇ ਕਾਂਗਰਸੀ ਵਿਧਾਇਕ ਮੌਜੂਦ ਰਹੇ ਪਰ ਸੰਤੋਸ਼ ਚੌਧਰੀ ਨੇ ਮੀਟਿੰਗ ਵਿਚ ਹਿੱਸਾ ਨਹੀਂ ਲਿਆ। ਸੰਤੋਸ਼ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਾ ਦੇ ਕੇ ਧੋਖਾ ਕੀਤਾ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …