-12.7 C
Toronto
Saturday, January 31, 2026
spot_img
Homeਪੰਜਾਬਗੁਲਜ਼ਾਰ ਸਿੰਘ ਰਣੀਕੇ ਨੂੰ ਅਕਾਲੀ ਦਲ ਨੇ ਫਰੀਦਕੋਟ ਤੋਂ ਲਿਆਂਦਾ ਮੈਦਾਨ 'ਚ

ਗੁਲਜ਼ਾਰ ਸਿੰਘ ਰਣੀਕੇ ਨੂੰ ਅਕਾਲੀ ਦਲ ਨੇ ਫਰੀਦਕੋਟ ਤੋਂ ਲਿਆਂਦਾ ਮੈਦਾਨ ‘ਚ

ਕਾਂਗਰਸ ਨੇ ਵੀ ਫਰੀਦਕੋਟ ਤੋਂ ਮੁਹੰਮਦ ਸਦੀਕ ਨੂੰ ਦਿੱਤੀ ਟਿਕਟ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਫਰੀਦਕੋਟ ਸੀਟ ਤੋਂ ਪਾਰਟੀ ਦਾ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ। ਉਧਰ ਦੂਜੇ ਕਾਂਗਰਸ ਨੇ ਫਰੀਦਕੋਟ ਤੋਂ ਮੁਹੰਮਦ ਸਦੀਕ ਤੋਂ ਟਿਕਟ ਦਿੱਤੀ ਹੈ ਅਤੇ ‘ਆਪ’ ਵਲੋਂ ਮਾਸਟਰ ਬਲਦੇਵ ਸਿੰਘ ਨੂੰ ਪਹਿਲਾਂ ਹੀ ਫਰੀਦਕੋਟ ਦਿੱਤੀ ਹੋਈ ਹੈ। ਫਰੀਦਕੋਟ ਵਿਚ ਕਾਂਗਰਸ, ਅਕਾਲੀ-ਭਾਜਪਾ ਗਠਜੋੜ ਅਤੇ ‘ਆਪ’ ਵਿਚਕਾਰ ਤਿਕੋਣਾ ਮੁਕਾਬਲਾ ਹੋਣ ਦੇ ਅਸਾਰ ਹਨ। ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ ਪੰਜਾਬ ਵਿਚ 7 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਅਤੇ ਉਨ੍ਹਾਂ 10 ਸੀਟਾਂ ‘ਤੇ ਚੋਣ ਲੜਨੀ ਅਤੇ 3 ਸੀਟਾਂ ਗਠਜੋੜ ਕਰਕੇ ਭਾਜਪਾ ਨੂੰ ਦਿੱਤੀਆਂ ਗਈਆਂ ਹਨ। ਭਾਜਪਾ ਨੇ ਪੰਜਾਬ ਵਿਚ ਹਾਲੇ ਤੱਕ ਕਿਸੇ ਵੀ ਉਮੀਦਵਾਰ ਦਾ ਨਾਮ ਨਹੀਂ ਐਲਾਨਿਆ। ਕਾਂਗਰਸ ਨੇ ਵੀ ਫਰੀਦਕੋਟ ਤੋਂ ਮੁਹੰਮਦ ਸਦੀਕ, ਫਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ ਅਤੇ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਨੂੰ ਉਮੀਦਵਾਰ ਬਣਾਇਆ ਹੈ।

RELATED ARTICLES
POPULAR POSTS